ਚੰਡੀਗੜ੍ਹ : ਚੰਡੀਗੜ੍ਹ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਅਤੇ ਆਸ ਪਾਸ ਦੇ ਇਲਾਕਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਅੱਜ ਦੁਪਹਿਰ 12:21 ਮਿੰਟ ‘ਤੇ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਬਾਅਦ ਲੋਕ ਡਰ ਦੇ ਮਾਰੇ ਆਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਆ ਗਏ। ਰਾਹਤ ਦੀ ਗੱਲ ਇਹ ਸੀ ਕਿ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।
ਇਸ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੱਸਿਆ ਜਾ ਰਿਹਾ ਹੈ। ਇਸ ਭੂਚਾਲ ਦੀ ਤੀਬਰਤਾ 4.7 ਦੱਸੀ ਜਾ ਰਹੀ ਹੈ। ਭੂਚਾਲ ਦੇ ਝਟਕੇ ਲੋਕਾਂ ਨੇ ਕੁਝ ਸਕਿੰਟਾਂ ਲਈ ਮਹਿਸੂਸ ਕੀਤੇ। ਚੰਡੀਗੜ੍ਹ ਦੇ ਨਾਲ-ਨਾਲ ਜੰਮੂ-ਕਸ਼ਮੀਰ ਅਤੇ ਪਾਕਿਸਤਾਨ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।