Homeਦੇਸ਼ਓਡੀਸ਼ਾ ਦੇ ਝਾਰਸੁਗੁੜਾ ਜ਼ਿਲ੍ਹੇ ’ਚ ਟ੍ਰੇਲਰ ਤੇ ਪੁਲਿਸ ਗੱਡੀ ਦੀ ਹੋਈ ਜ਼ਬਰਦਸਤ...

ਓਡੀਸ਼ਾ ਦੇ ਝਾਰਸੁਗੁੜਾ ਜ਼ਿਲ੍ਹੇ ’ਚ ਟ੍ਰੇਲਰ ਤੇ ਪੁਲਿਸ ਗੱਡੀ ਦੀ ਹੋਈ ਜ਼ਬਰਦਸਤ ਟੱਕਰ, 5 ਪੁਲਿਸ ਮੁਲਾਜ਼ਮਾਂ ਦੀ ਮੌਤ

ਓਡੀਸ਼ਾ : ਓਡੀਸ਼ਾ ਦੇ ਝਾਰਸੁਗੁੜਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਸੜਕ ਹਾਦਸੇ ਵਿੱਚ ਪੰਜ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ, ਜਦਕਿ  ਤਿੰਨ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਪੁਲਿਸ ਗੱਡੀ ਗਸ਼ਤ ‘ਤੇ ਸੀ ਜਦੋਂ ਉਲਟ ਦਿਸ਼ਾ ਤੋਂ ਆ ਰਹੇ ਇੱਕ ਟ੍ਰੇਲਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਹ ਦੁਰਘਟਨਾ ਇੰਨੀ ਭਿਆਨਕ ਸੀ ਕਿ ਪੁਲਿਸ ਦੀ ਗੱਡੀ ਪੂਰੀ ਤਰ੍ਹਾਂ ਤਬਾਹ ਹੋ ਗਈ। ਇਹ ਹਾਦਸਾ ਝਾਰਸੁਗੁੜਾ ਸਦਰ ਪੁਲਿਸ ਸਟੇਸ਼ਨ ਦੇ ਸਾਹਮਣੇ ਹੋਇਆ, ਜਿਸ ਕਾਰਨ ਇਲਾਕੇ ਵਿੱਚ ਅਫੜਾ-ਤਫੜੀ ਮਚ ਗਈ।

ਮ੍ਰਿਤਕਾਂ ਦੀ ਪਛਾਣ ਆਰਮਡ ਪੁਲਿਸ ਰਿਜ਼ਰਵ ਦੇ ਕਰਮਚਾਰੀ ਕਾਸ਼ੀਰਾਮ ਭੋਈ ਅਤੇ ਦੇਬਦੱਤ ਸਾ, ਡ੍ਰਿਲ ਸਬ-ਇੰਸਪੈਕਟਰ ਨਿਰੰਜਨ ਕੁਜੂਰ, ਆਰਮਡ ਪੁਲਿਸ ਰਿਜ਼ਰਵ ਹਵਲਦਾਰ ਲਿੰਗਰਾਜ ਧੁਰੁਆ ਅਤੇ ਹੋਮ ਗਾਰਡ ਭਕਤਬੰਧੂ ਮਿਰਧਾ ਵਜੋਂ ਹੋਈ ਹੈ। ਤਿੰਨ ਹੋਰ ਜ਼ਖਮੀਆਂ – ਦੋ ਏਪੀਆਰ ਕਰਮਚਾਰੀ ਅਤੇ ਇੱਕ ਸਾਰਜੈਂਟ – ਨੂੰ ਝਾਰਸੁਗੁੜਾ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਮਾਮਲੇ ਦੀ ਜਾਣਕਾਰੀ ਮਿਲਣ ਹੀ  ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਹਾਦਸੇ ਦੇ ਬਾਅਦ ਜਿਲ੍ਹੇਂ ਵਿੱਚ ਸ਼ੋਕ ਦੀ ਲਹਿਰ ਹੈ। ਆਪਣੀ ਡਿਊਟੀ ਨਿਭਾਉਂਦੇ ਹੋਏ ਜਾਨ ਦੀ ਕੁਰਬਾਨੀ ਦੇਣ ਕਾਰਨ ਪੁਲਿਸ ਵਿਭਾਗ ਅਤੇ ਆਮ ਲੋਕਾਂ ਵਿੱਚ ਡੂੰਘਾ ਦੁੱਖ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਮ੍ਰਿਤਕ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਜ਼ਖਮੀਆਂ ਨੂੰ ਵਧੀਆ ਡਾਕਟਰੀ ਸਹਾਇਤਾ ਦਾ ਭਰੋਸਾ ਦਿੱਤਾ ਹੈ।

ਝਾਰਸੁਗੁੜਾ ਦੇ ਪੁਲਿਸ ਸੁਪਰਡੈਂਟ ਗੁੰਡਾਲਾ ਰੈਡੀ ਰਾਘਵੇਂਦਰ ਨੇ ਕਿਹਾ ਕਿ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਦਸੇ ਵਾਲੀ ਥਾਂ ਦਾ ਦੌਰਾ ਕਰਨ ਅਤੇ ਬਾਅਦ ਵਿੱਚ ਹਸਪਤਾਲ ਵਿੱਚ ਜ਼ਖਮੀ ਕਰਮਚਾਰੀਆਂ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਕਿਹਾ, “ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।” ਪ੍ਰਾਪਤ ਜਾਣਕਾਰੀ ਅਨੁਸਾਰ, ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਇਹ ਹਾਦਸਾ ਡਰਾਈਵਰ ਦੀ ਲਾਪਰਵਾਹੀ ਕਾਰਨ ਹੋਇਆ ਹੈ ਜਾਂ ਨੀਂਦ ਆਉਣ ਕਾਰਨ ਜਾਂ ਕੋਈ ਤਕਨੀਕੀ ਨੁਕਸ ਕਾਰਨ ਹੋਇਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments