ਪੰਜਾਬ : ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਤੋਂ ਦੇਸ਼ ਨਿਕਾਲਾ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ 2 ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡਾ ਤੋਂ ਡਿਪੋਰਟ ਕੀਤਾ ਜਾਵੇਗਾ। ਕੈਨੇਡਾ ਦੇ ਇੱਕ ਸ਼ਹਿਰ ਵਿੱਚ ਹਿੱਟ ਐਂਡ ਰਨ ਮਾਮਲੇ ਵਿੱਚ ਤਿੰਨ ਪੰਜਾਬੀ ਵਿਦਿਆਰਥੀ ਗਗਨਪ੍ਰੀਤ ਸਿੰਘ ਅਤੇ ਜਗਦੀਪ ਸਿੰਘ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵਾਂ ਨੌਜਵਾਨਾਂ ਨੇ ਜੇਸਨ ਐਲਬਰਟ ਗ੍ਰੇ (ਉਮਰ 45) ਨੂੰ ਆਪਣੀ ਕਾਰ ਨਾਲ ਟੱਕਰ ਮਾਰ ਦਿੱਤੀ ਸੀ। ਦੋਵਾਂ ਨੇ ਜੇਸਨ ਐਲਬਰਟ ਨੂੰ ਆਪਣੀ ਕਾਰ ਨਾਲ 1.3 ਕਿਲੋਮੀਟਰ ਤੱਕ ਘਸੀਟਿਆ ਅਤੇ ਫਿਰ ਉਸਦੀ ਲਾਸ਼ ਨੂੰ ਸੜਕ ਕਿਨਾਰੇ ਸੁੱਟ ਦਿੱਤਾ।
ਮਾਮਲੇ ਦੀ ਸੁਣਵਾਈ ਅਤੇ ਸਜ਼ਾ ਪੂਰੀ ਹੋਣ ਤੋਂ ਬਾਅਦ, ਦੋਵਾਂ ਨੂੰ ਦੇਸ਼ ਨਿਕਾਲਾ ਦਿੱਤਾ ਜਾ ਰਿਹਾ ਹੈ। ਉਕਤ ਘਟਨਾ 27 ਜਨਵਰੀ 2024 ਨੂੰ ਦੇਰ ਰਾਤ ਵਾਪਰੀ। ਇਸ ਦੌਰਾਨ, ਜਗਦੀਪ ਸਿੰਘ ਅਤੇ ਗਗਨਪ੍ਰੀਤ ਸਿੰਘ ਲਾਲ ਰੰਗ ਦੀ ਫੋਰਡ ਮਸਟੈਂਗ ਕਾਰ ਵਿੱਚ ਸਫ਼ਰ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰ ਜਗਦੀਪ ਸਿੰਘ ਦੀ ਸੀ ਜਿਸਨੂੰ ਗਗਨਪ੍ਰੀਤ ਚਲਾ ਰਿਹਾ ਸੀ। ਇਸ ਦੌਰਾਨ ਡਰਾਈਵਰ ਗਗਨਪ੍ਰੀਤ ਨੇ ਯੂਨੀਵਰਸਿਟੀ ਡਰਾਈਵ ‘ਤੇ ਇੱਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ 911 ‘ਤੇ ਫ਼ੋਨ ਕੀਤਾ ਅਤੇ ਪੁਲਿਸ ਨੂੰ ਘਟਨਾ ਬਾਰੇ ਸੂਚਿਤ ਕੀਤਾ।
ਪ੍ਰਾਪਤ ਜਾਣਕਾਰੀ ਅਨੁਸਾਰ, ਗਗਨਪ੍ਰੀਤ ਸਿੰਘ ‘ਤੇ 6 ਜਨਵਰੀ 2025 ਨੂੰ ਅਤੇ ਜਗਦੀਪ ਸਿੰਘ ‘ਤੇ 7 ਫਰਵਰੀ 2025 ਨੂੰ ਸਰੀ ਪ੍ਰੋਵਿੰਸ਼ੀਅਲ ਕੋਰਟ ਵਿੱਚ ਖਤਰਨਾਕ ਡਰਾਈਵਿੰਗ, ਹਾਦਸੇ ਤੋਂ ਬਾਅਦ ਨਾ ਰੁਕਣ ਅਤੇ ਮ੍ਰਿਤਕ ਦੇਹ ਨਾਲ ਛੇੜਛਾੜ ਦੇ ਦੋਵਾਂ ਅਪਰਾਧਾਂ ਲਈ ਦੋਸ਼ ਲਗਾਏ ਗਏ ਸਨ। ਇਨ੍ਹਾਂ ਵਿੱਚੋਂ ਇੱਕ ਨੂੰ 3 ਸਾਲ ਅਤੇ ਦੂਜੇ ਨੂੰ 4 ਸਾਲ ਦੀ ਸਜ਼ਾ ਸੁਣਾਈ ਗਈ ਹੈ। ਜਾਣਕਾਰੀ ਅਨੁਸਾਰ ਸਜ਼ਾ ਪੂਰੀ ਹੋਣ ਤੋਂ ਬਾਅਦ ਦੋਵਾਂ ਨੌਜਵਾਨਾਂ ਨੂੰ ਭਾਰਤ ਭੇਜ ਦਿੱਤਾ ਜਾਵੇਗਾ।