Homeਪੰਜਾਬਲਾਡੋਵਾਲ ਟੋਲ ਪਲਾਜ਼ਾ ਹੋਇਆ ਫਰੀ

ਲਾਡੋਵਾਲ ਟੋਲ ਪਲਾਜ਼ਾ ਹੋਇਆ ਫਰੀ

ਲੁਧਿਆਣਾ: ਅੱਜ ਭਾਰਤੀ ਕਿਸਾਨ ਯੂਨੀਅਨ, ਸਿੱਧੂਪੁਰ ਦੇ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਲਾਡੋਵਾਲ ਟੋਲ ਪਲਾਜ਼ਾ ਨੂੰ ਫਰੀ ਕਰਵਾ ਦਿੱਤਾ । ਇਸ ਦੌਰਾਨ ਕਿਸੇ ਵੀ ਵਾਹਨ ਤੋਂ ਟੋਲ ਟੈਕਸ ਨਹੀਂ ਵਸੂਲਿਆ ਗਿਆ ਅਤੇ ਸਾਰੀਆਂ ਗੱਡੀਆਂ ਬਿਨਾਂ ਟੈਕਸ ਦਿੱਤੇ ਟੋਲ ਪਲਾਜ਼ਾ ਤੋਂ ਲੰਘਦਿਆਂ ਗਈਆਂ।

ਪ੍ਰਦਰਸ਼ਨ ਦੌਰਾਨ ਕਰਮਜੀਤ ਸਿੰਘ, ਗੁਰਿੰਦਰ ਸਿੰਘ, ਸੁਖਦੇਵ ਸਿੰਘ, ਬੂਟਾ ਸਿੰਘ, ਜਗਜੀਤ ਸਿੰਘ, ਸੁਖਵਿੰਦਰ ਸਿੰਘ, ਅਜਮੇਰ ਸਿੰਘ, ਜਤਿੰਦਰ ਸਿੰਘ ਜੋਤੀ, ਅਤੇ ਹੋਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੇਅਦਬੀ ਵਿਰੁੱਧ ਕੋਈ ਸਖ਼ਤ ਕਾਨੂੰਨ ਬਣਾਉਣ ਵਿੱਚ ਅਸਫ਼ਲ ਰਹੀ ਹੈ, ਜਿਸ ਕਾਰਨ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਪੰਜਾਬ ਸਰਕਾਰ ਨੂੰ ਚੇਤਾਵਨੀ ਦੇ ਰਹੀ ਹੈ ਕਿ ਜੇਕਰ ਜਲਦੀ ਹੀ ਸਖ਼ਤ ਕਾਨੂੰਨ ਨਾ ਬਣਾਏ ਗਏ ਤਾਂ ਕਿਸਾਨ ਯੂਨੀਅਨ ਪੰਜਾਬ ਸਰਕਾਰ ਵਿਰੁੱਧ ਆਪਣਾ ਅੰਦੋਲਨ ਤੇਜ਼ ਕਰੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments