Homeਪੰਜਾਬਪੰਜਾਬ ਸਰਕਾਰ ਨੇ ਮਿਡ ਡੇ ਮੀਲ ਸਬੰਧੀ ਸਖ਼ਤ ਹਦਾਇਤਾਂ ਕੀਤੀਆਂ ਜਾਰੀ

ਪੰਜਾਬ ਸਰਕਾਰ ਨੇ ਮਿਡ ਡੇ ਮੀਲ ਸਬੰਧੀ ਸਖ਼ਤ ਹਦਾਇਤਾਂ ਕੀਤੀਆਂ ਜਾਰੀ

ਲੁਧਿਆਣਾ: ਪੰਜਾਬ ਸਟੇਟ ਮਿਡ ਡੇ ਮੀਲ ਸੋਸਾਇਟੀ ਨੇ ਪ੍ਰਧਾਨ ਮੰਤਰੀ ਪੋਸ਼ਣ ਯੋਜਨਾ ਤਹਿਤ ਸਕੂਲਾਂ ਵਿੱਚ ਪਰੋਸੇ ਜਾਣ ਵਾਲੇ ਮਿਡ ਡੇ ਮੀਲ ਦੇ ਹਫ਼ਤਾਵਾਰੀ ਮੀਨੂ ਸਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਹਦਾਇਤਾਂ ਅਨੁਸਾਰ, ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਸਕੂਲਾਂ ਵਿੱਚ ਵਿ ਦਿਆਰਥੀਆਂ ਨੂੰ ਲਾਈਨਾਂ ਵਿੱਚ ਖੜ੍ਹਾ ਕੀਤਾ ਜਾਵੇ ਅਤੇ ਮਿਡ ਡੇ ਮੀਲ ਇੰਚਾਰਜ ਦੀ ਨਿਗਰਾਨੀ ਹੇਠ ਨਿਰਧਾਰਤ ਮੀਨੂ ਅਨੁਸਾਰ ਭੋਜਨ ਪਰੋਸਿਆ ਜਾਵੇ।

ਸੁਸਾਇਟੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਸਕੂਲ ਨਿਰਧਾਰਤ ਮੀਨੂ ਅਨੁਸਾਰ ਭੋਜਨ ਤਿਆਰ ਨਹੀਂ ਕਰਦਾ ਜਾਂ ਜੇਕਰ ਹਦਾਇਤਾਂ ਦੀ ਉਲੰਘਣਾ ਕਰਦਾ ਹੈ, ਤਾਂ ਸਕੂਲ ਮੁਖੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ। ਇਹ ਪ੍ਰਬੰਧ 1 ਮਾਰਚ, 2026 ਤੋਂ 31 ਮਾਰਚ, 2026 ਤੱਕ ਲਾਗੂ ਰਹੇਗਾ। ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਜਨਰਲ ਮੈਨੇਜਰ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ।

mid day meal

 

mid day meal

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments