Homeਪੰਜਾਬਰਣਜੀਤ ਸਿੰਘ ਐਨਕਾਊਂਟਰ ਮਾਮਲੇ 'ਚ ਹਾਈਕੋਰਟ ਨੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ...

ਰਣਜੀਤ ਸਿੰਘ ਐਨਕਾਊਂਟਰ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਕੀਤਾ ਤਲਬ

ਪੰਜਾਬ : ਰਣਜੀਤ ਸਿੰਘ ਐਨਕਾਊਂਟਰ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਹੁਣ ਇਸ ਵਿਵਾਦਤ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਇੱਕ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ ਅੱਜ ਦੁਪਹਿਰ 2 ਵਜੇ ਤੱਕ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਡੀ.ਜੀ.ਪੀ. ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਣਗੇ। ਹੁਣ ਹਾਈ ਕੋਰਟ ਦੇ ਦਖਲ ਤੋਂ ਬਾਅਦ ਇਸ ਮਾਮਲੇ ਵਿੱਚ ਅਗਲੀ ਕਾਰਵਾਈ ‘ਤੇ ਸਾਰਿਆਂ ਦੀਆਂ ਨਜ਼ਰਾਂ ਹਨ।

ਦਰਅਸਲ, ਰਣਜੀਤ ਸਿੰਘ ਦੇ ਪਰਿਵਾਰ ਨੇ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਮਾਮਲੇ ਵਿੱਚ ਦੂਜੇ ਪੋਸਟਮਾਰਟਮ ਦੀ ਮੰਗ ਕਰਦੇ ਹੋਏ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਇਸ ਤੋਂ ਬਾਅਦ, ਅਦਾਲਤ ਨੇ ਮਾਮਲੇ ਦਾ ਨੋਟਿਸ ਲਿਆ ਅਤੇ ਪੁਲਿਸ ਤੋਂ ਜਵਾਬ ਤਲਬ ਕੀਤਾ ਹੈ।

ਜ਼ਿਕਰਯੋਗ ਹੈ ਕਿ ਗੁਰਦਾਸਪੁਰ 2 ਪੁਲਿਸ ਮੁਲਾਜ਼ਮਾਂ ਦੀ ਹੱਤਿਆ ਮਾਮਲੇ ਵਿੱਚ 25 ਫਰਵਰੀ ਨੂੰ ਪੰਜਾਬ ਪੁਲਿਸ ਨੇ ਰਣਜੀਤ ਸਿੰਘ ਨੂੰ ਇੱਕ ਮੁਕਾਬਲੇ ਵਿੱਚ ਹੱਤਿਆ ਕਰ ਦਿੱਤੀ ਸੀ । ਇਸ ਦੇ ਨਾਲ ਹੀ , ਇਸ ਘਟਨਾ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ ਅਤੇ ਮਾਮਲਾ ਲਗਾਤਾਰ ਤੁਲ ਪਕੜ ਰਿਹਾ ਹੈ । ਪਰਿਵਾਰ ਵਾਲਿਆਂ ਵੱਲੋਂ ਗੰਭੀਰ ਦੋਸ਼ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦੇ ਪੁੱਤਰ ਨੂੰ ਬਿਨਾਂ ਕਿਸੇ ਗਲਤੀ ਦੇ ਪੁਲਿਸ ਚੁੱਕ ਕੇ ਲੈ ਗਈ ਅਤੇ ਉਸਦਾ ਐਂਨਕਾਊਟਰ ਕਰ ਦਿੱਤਾ । ਪੁਲਿਸ ਨੇ ਆਪਣੀ ਸਾਖ ਬਚਾਉਣ ਲਈ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments