Homeਪੰਜਾਬਮਾਲ ਗੱਡੀ ਦੀ ਲਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਕੇ 'ਤੇ...

ਮਾਲ ਗੱਡੀ ਦੀ ਲਪੇਟ ‘ਚ ਆਉਣ ਨਾਲ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਹੋਈ ਮੌਤ

ਮੋਗਾ: ਮੋਗਾ ਜ਼ਿਲ੍ਹੇ ਦੇ ਅਜੀਤਵਾਲ ਕਸਬੇ ਤੋਂ ਧੂਰੀ ਜਾਣ ਵਾਲੀ ਸੜਕ ‘ਤੇ ਰੇਲਵੇ ਕਰਾਸਿੰਗ ਨੇੜੇ ਇੱਕ ਦਰਦਨਾਕ ਹਾਦਸੇ ਦੀ ਸੂਚਨਾ ਮਿਲੀ ਹੈ। ਜਿੱਥੇ ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮੋਗਾ ਰੇਲਵੇ ਪੁਲਿਸ ਨੂੰ ਅਜੀਤਵਾਲ ਸਟੇਸ਼ਨ ਮਾਸਟਰ ਵੱਲੋਂ ਫੋਨ ਆਇਆ ਕਿ ਰੇਲਵੇ ਟਰੈਕ ‘ਤੇ ਇੱਕ ਵਿਅਕਤੀ ਦੀ ਲਾਸ਼ ਪਈ ਹੋਈ ਹੈ । ਸੂਚਨਾ ਮਿਲਦੇ ਹੀ ਰੇਲਵੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ । ਜਾਂਚ ਦੇ ਦੌਰਾਨ ਪਤਾ ਚੱਲਿਆ ਕਿ ਫਿਰੋਜ਼ਪੁਰ ਤੋਂ ਲੁਧਿਆਣਾ ਜਾ ਰਹੀ ਇੱਕ ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਇਸ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ।

ਰੇਲਵੇ ਪੁਲਿਸ ਦੇ ਅਧਿਕਾਰੀਆਂ ਨੇ ਮੋਗਾ ਦੀ ਸੋਸ਼ਲ ਸਰਵਿਸ ਸੋਸਾਇਟੀ ਨੂੰ ਮੌਕੇ ‘ਤੇ ਬੁਲਾਇਆ। ਸੋਸ਼ਲ ਸਰਵਿਸ ਸੋਸਾਇਟੀ ਦੀ ਸਹਾਇਤਾ ਨਾਲ ਮ੍ਰਿਤਕ ਦੀ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਲਈ ਮੋਗਾ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments