Homeਪੰਜਾਬਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ, ਜਨਗਣਨਾ ਦੇ ਕੰਮ...

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ, ਜਨਗਣਨਾ ਦੇ ਕੰਮ ’ਚ ਪੂਰਨ ਸਹਿਯੋਗ ਦੇਣ ਲੋਕ

ਪਟਿਆਲਾ : ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਬੀਤੇ ਦਿਨ 2 ਦਿਨਾਂ ਟ੍ਰੇਨਿੰਗ ਵਰਕਸ਼ਾਪ ਡਿਪਟੀ ਕਮਿਸ਼ਨਰ,-ਕਮ-ਪਿੰਸੀਪਲ ਸੈਸੰਜ ਅਫਸਰ ਪਟਿਆਲਾ ਵਰਜੀਤ ਵਾਲੀਆ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ। ਇਸ ਟ੍ਰੇਨਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ ਜ਼ਿਲ੍ਹਾ ਸੈਸੰਜ ਅਫਸਰ ਦਮਨਜੀਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਜਨਗਣਨਾ ਵਿਭਾਗ ਦੇ ਡਿਪਟੀ ਡਾਇਰੈਕਟਰ ਅਮਿਤ ਕੁਮਾਰ ਭਾਰਗਵ ਅਤੇ ਸਟੈਟਿਸਟਿਕਲ ਇੰਨਵੈਸਟੀਗੇਟਰਗ੍ਰੇਡ-2 ਨਿਧੀ ਨੇ ਟ੍ਰੇਨਿੰਗ ਪ੍ਰਦਾਨ ਕੀਤੀ।

ਉਨ੍ਹਾਂ ਦੱਸਿਆ ਕਿ ਇਹ ਜਨਗਣਨਾ ਪਹਿਲੀ ਵਾਰ ਡਿਜ਼ੀਟਲ ਮੋਡ ਵਿੱਚ ਕੀਤੀ ਜਾ ਰਹੀ ਹੈ।ਇਸ ਜਨਗਣਨਾ ਵਿੱਚ ‘ਸੈਲਫ ਇਨੁਮੀਰੇਸ਼ਨ’ ਦੇ ਕੰਮ ਵਜੋਂ ਪਹਿਲ ਕੀਤੀ ਗਈ, ਜਿਸ ਵਿੱਚ ਕੋਈ ਵੀ ਨਾਗਰਿਕ ਆਪਣੇ ਘਰ ਦੀ ਗਿਣਤੀ ਮਿਤੀ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਆਪ ਕਰ ਸਕਦਾ ਹੈ। ਇਸ ਉਪਰੰਤ ਜਨਗਣਨਾ ਦਾ ਪਹਿਲਾ ਫੇਜ਼ 15 ਮਈ 2026 ਤੋਂ 13 ਜੂਨ 2026 ਤੱਕ ਹਾਊਸ ਲਿਸਟਿੰਗ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ ਇਨੁਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਹਾਊਸ ਲਿਸਟਿੰਗ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 33 ਸਵਾਲ ਪੁੱਛੇ ਜਾਣਗੇ।

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਇਸ ਕੰਮ ਵਿਚ ਪੂਰਨ ਸਹਿਯੋਗ ਕਰਨ। ਇਸ ਵਰਕਸ਼ਾਪ ਵਿੱਚ ਨਗਰ ਨਿਗਮ ਦੇ ਸੰਯੁਕਤ ਕਮਿਸਨਰ , ਉਪ ਅਰਥ ਅਤੇ ਅੰਕੜਾ ਸਲਾਹਕਾਰ ਜਸਵਿੰਦਰ ਕੌਰ, ਕਲਰਕ ਨਰਿੰਦਰ ਕੁਮਾਰ, ਇਨਵੈਸਟੀਗੇਟਰ ਬਿਕਰਮਾਜੀਤ ਸਿੰਘ, ਕੁਲਇੰਦਰਜੀਤ ਸਿੰਘ, ਰਮਨਜੀਤ ਸਿੰਘ, ਹੇਮੰਤ ਕੁਮਾਰ ਅਤੇ ਸਮੂਹ ਤਹਿਸੀਲਦਾਰਾਂ, ਨਗਰ ਕੌਸਲਾਂ, ਨਗਰ ਪੰਚਾਇਤਾਂ ਦੇ ਕਾਰਜਸਾਧਕ ਅਫਸਰਾਂ, ਸਬੰਧਤ ਚਾਰਜ ਅਫਸਰਾਂ ਦੇ ਕਲਰਕਾਂ ਅਤੇ ਤਕਨੀਕੀ ਸਹਾਇਕਾਂ ਨੇ ਭਾਗ ਲਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments