Homeਪੰਜਾਬਹਸਪਤਾਲ 'ਚ ਅਣਪਛਾਤੇ ਵਿਅਕਤੀਆਂ ਨੇ ਕੀਤੀ ਗੋਲੀਬਾਰੀ

ਹਸਪਤਾਲ ‘ਚ ਅਣਪਛਾਤੇ ਵਿਅਕਤੀਆਂ ਨੇ ਕੀਤੀ ਗੋਲੀਬਾਰੀ

ਨਵਾਂਸ਼ਹਿਰ: ਪੰਜਾਬ ਦੇ ਨਵਾਂਸ਼ਹਿਰ ਜ਼ਿਲ੍ਹੇ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਬੰਗਾ ਦੇ ਮੁਕੰਦਪੁਰ ਰੋਡ ‘ਤੇ ਸਥਿਤ ਇੱਕ ਹਸਪਤਾਲ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ ‘ਤੇ ਤਿੰਨ ਗੋਲੀਆਂ ਲੱਗੀਆਂ ਹਨ।

ਰਿਪੋਰਟਾਂ ਅਨੁਸਾਰ, ਹਸਪਤਾਲ ਦੇ ਡਾਕਟਰ ਨੂੰ ਪਿਛਲੇ ਕੁਝ ਦਿਨਾਂ ਤੋਂ ਧਮਕੀਆਂ ਅਤੇ ਫਿਰੌਤੀ ਦੀ ਮੰਗ ਮਿਲ ਰਹੀ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਇਸ ਮਾਮਲੇ ਵਿੱਚ ਕਾਰਵਾਈ ਕਰ ਰਹੀ ਹੈ, ਪਰ ਅਧਿਕਾਰੀ ਹੋਰ ਜਾਣਕਾਰੀ ਦੇਣ ਤੋਂ ਗੁਰੇਜ਼ ਕਰ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments