Homeਪੰਜਾਬਲੁਧਿਆਣਾ ਦੇ ਮੇਨ ਚੌਂਕ ’ਚ ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ...

ਲੁਧਿਆਣਾ ਦੇ ਮੇਨ ਚੌਂਕ ’ਚ ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ

ਲੁਧਿਆਣਾ : ਲੁਧਿਆਣਾ ਦੇ ਮੇਨ ਚੌਂਕ ਵਿੱਚ ਜ਼ਬਰਦਸਤ ਧਰਨਾ ਪ੍ਰਦਰਸ਼ਨ ਹੋਣ ਕਾਰਨ ਲੰਬਾ ਟ੍ਰੈਫਿਕ ਜਾਮ ਲੱਗ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤ ਨਗਰ ਚੌਂਕ ਵਿੱਚ ਜਾਮ ਲਗਾ ਦਿੱਤਾ, ਜਿਸ ਨਾਲ ਇਲਾਕੇ ਵਿੱਚ ਟ੍ਰੈਫਿਕ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ। ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਆਸ਼ਾ ਵਰਕਰ ਸੜਕਾਂ ‘ਤੇ ਉਤਰ ਆਈਆਂ ਅਤੇ ਨਾਅਰੇ ਬਾਜੇ ਕਰਦੇ ਹੋਏ ਸਰਕਾਰ ਦੇ ਖ਼ਿਲਾਫ ਰੋਸ਼ ਜਤਾਇਆ ਜਾ ਰਿਹਾ ਹੈ।

ਜਾਮ ਲੱਗਣ ਦੇ ਕਾਰਨ ਭਾਰਤ ਨਗਰ ਚੌਕ ਤੋਂ ਲੰਘਣ ਵਾਲੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਬਹੁਤ ਸਾਰੇ ਲੋਕਾਂ ਨੂੰ ਆਪਣੀਆਂ ਮੰਜ਼ਿਲਾਂ ਤੱਕ ਪਹੁੰਚਣ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪ੍ਰਦਰਸ਼ਨ ਕਰ ਰਹੀਆਂ ਆਸ਼ਾ ਵਰਕਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਲੰਬੇ ਸਮੇਂ ਤੋਂ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਸੜਕਾਂ ‘ਤੇ ਉੱਤਰ ਕੇ ਵਿਰੋਧ ਪ੍ਰਦਰਸ਼ਨ ਕਰਨਾ ਪਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments