Homeਪੰਜਾਬਅੰਮ੍ਰਿਤਸਰ-ਜਲੰਧਰ ਰਾਸ਼ਟਰੀ ਰਾਜਮਾਰਗ ਜਾਮ ਦੇ ਬਾਅਦ ਆਖੀਰਕਾਰ ਝੁਕਿਆ ਪ੍ਰਸ਼ਾਸਨ

ਅੰਮ੍ਰਿਤਸਰ-ਜਲੰਧਰ ਰਾਸ਼ਟਰੀ ਰਾਜਮਾਰਗ ਜਾਮ ਦੇ ਬਾਅਦ ਆਖੀਰਕਾਰ ਝੁਕਿਆ ਪ੍ਰਸ਼ਾਸਨ

ਅੰਮ੍ਰਿਤਸਰ: ਅਖੀਰਕਾਰ ਪੁਲਿਸ ਪ੍ਰਸ਼ਾਸਨ ਨੂੰ ਅੰਮ੍ਰਿਤਸਰ-ਜਲੰਧਰ ਰਾਸ਼ਟਰੀ ਰਾਜਮਾਰਗ ਜਾਮ ਕਰਨ ਦੇ ਬਾਅਦ ਸੰਗਠਨਾਂ ਦੀ ਭਾਰੀ ਭੀੜ ਨੂੰ ਦੇਖਦੇ ਹੋਏ ਪੰਜਾਬ ਡਿਪਟੀ ਕਮਿਸ਼ਨਰ ਦਫ਼ਤਰ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਰਿਹਾਅ ਕਰਨਾ ਪਿਆ । ਪ੍ਰਧਾਨ ਦੀ ਰਿਹਾਈ ਦੇ ਬਾਅਦ ਸਾਰੇ ਸੰਗਠਨਾਂ ਨੇ ਹਾਈਵੇਅ ਤੋਂ ਧਰਨਾ ਹਟਾ ਲਿਆ ਹੈ । ਪ੍ਰਧਾਨ ਨੂੰ ਮੋਢਿਆਂ ‘ਤੇ ਚੁੱਕ ਕੇ ਲੈ ਜਾਂਦਿਆਂ ਸੰਗਠਨਾਂ ਦੇ ਨੇਤਾਵਾਂ ਨੇ ਇਨਕਲਾਨ ਦੇ ਨਾਅਰੇ ਲਗਾਏ ਅਤੇ ਅਸਮਾਨ ਸਰਕਾਰ ਮੁਰਦਾਬਾਦ ਦੇ ਨਾਰਿਆਂ ਨਾਲ ਗੂੰਜ ਉੱਠਿਆ ।

ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਵੱਲੋਂ ਜਾਰੀ ਬਿਆਨ ਵਿੱਚ ਦਿੱਤੇ ਗਏ ਸੰਦੇਸ਼ ਦੇ ਅਨੁਸਾਰ, ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਮੰਤਰੀ ਕਰਮਚਾਰੀ ਸੂਬਾ ਕਮੇਟੀ ਵੱਲੋਂ ਅਗਲੇ ਨਿਰਦੇਸ਼ ਮਿਲਣ ਤੱਕ ਤੁਰੰਤ ਪ੍ਰਭਾਵ ਨਾਲ ਮੁਕੰਮਲ ਹੜਤਾਲ ਕਰਨਗੇ। ਇਸ ਤੋਂ ਇਲਾਵਾ, ਮੈਂਬਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਐਸੋਸੀਏਸ਼ਨ ਡੀ.ਸੀ ਦਫ਼ਤਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਅਤੇ ਸੂਬਾ ਕਮੇਟੀ ਦੇ ਮੁੱਖ ਸਲਾਹਕਾਰ ਤਜਿੰਦਰ ਸਿੰਘ ਨੰਗਲ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਦੂਰ ਲਿਜਾਣ ਦੀ ਕਾਰਵਾਈ ਦੀ ਸਖ਼ਤ ਨਿੰਦਾ ਕਰਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments