Homeਪੰਜਾਬਜਲੰਧਰ-ਪਠਾਨਕੋਟ ਰੋਡ ’ਤੇ ਤੇਲ ਦੇ ਟੈਂਕਰ ਤੇ ਐਕਟਿਵਾ ਦੀ ਜ਼ਬਰਦਸਤ ਟੱਕਰ, 2...

ਜਲੰਧਰ-ਪਠਾਨਕੋਟ ਰੋਡ ’ਤੇ ਤੇਲ ਦੇ ਟੈਂਕਰ ਤੇ ਐਕਟਿਵਾ ਦੀ ਜ਼ਬਰਦਸਤ ਟੱਕਰ, 2 ਕੁੜੀਆਂ ਦੀ ਮੌਤ

ਹੁਸ਼ਿਆਰਪੁਰ : ਜਲੰਧਰ-ਪਠਾਨਕੋਟ ਰੋਡ ’ਤੇ ਮੁਕੇਰੀਆਂ ਵਿੱਚ ਦਰਦਨਾਕ ਸੜਕ ਹਾਦਸੇ ਦੀ ਘਟਨਾ ਸਾਹਮਣੇ ਆਈ ਹੈ। ਜਿੱਥੇ ਤੇਲ ਦੇ ਟੈਕਰ ਨਾਲ ਐਕਟਿਵਾ ਦੀ ਟੱਕਰ ਵਿੱਚ ਐਕਟਿਵਾ ਸਵਾਰ 2 ਕੁੜੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਾਗਿਨੀ ਅਤੇ ਆਂਚਲ ਨਿਵਾਸੀ ਕਲਗੀਧਰ ਮੁਕੇਰੀਆਂ ਦੇ ਰੂਪ ਵੱਜੋਂ ਹੋਈ ਹੈ। ਜਾਣਕਾਰੀ ਦੇ ਅਨੁਸਾਰ, ਐਕਟਿਵਾ ਸਵਾਰ ਦੋਵੇਂ ਕੁੜੀਆਂ ਇੱਕ ਨਿੱਜੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਜਾ ਰਹੀਆਂ ਸਨ। ਇਸ ਦੌਰਾਨ ਜਦੋਂ ਉਹ ਆਰਮੀ ਗਰਾਊਂਡ ਦੇ ਸਾਹਮਣੇ ਪਹੁੰਚੀਆਂ ਤਾਂ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੇ ਤੇਲ ਦੇ ਟੈਂਕਰ ਅਤੇ ਐਕਟਿਵਾ ਦੀ ਟੱਕਰ ਹੋ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੇ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਵਸਨੀਕਾਂ ਨੇ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਟੈਂਕਰ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ।

ਪੁਲਿਸ ਨੇ ਦੋਵਾਂ ਕੁੜੀਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਔਰਤਾਂ ਦੇ ਪਰਿਵਾਰਾਂ ਨੂੰ ਹਾਦਸੇ ਦੀ ਸੂਚਨਾ ਦੇ ਦਿੱਤੀ ਗਈ ਹੈ। ਅੱਗੇ ਦੀ ਕਾਨੂੰਨੀ ਕਾਰਵਾਈ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments