ਮਿਜ਼ੋਰਮ : ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਤੇਲੰਗਾਨਾ ਦੇ ਚੋਣ ਨਤੀਜੇ ਆ ਗਏ ਹਨ। ਹੁਣ ਲੋਕਾਂ ਦੀਆਂ ਨਜ਼ਰਾਂ ਮਿਜ਼ੋਰਮ ਦੇ ਚੋਣ ਨਤੀਜਿਆਂ (Mizoram election results) ‘ਤੇ ਹਨ। ਤੁਹਾਨੂੰ ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਸੀ ਕਿ ਮਿਜ਼ੋਰਮ ਵਿੱਚ ਵੋਟਾਂ ਦੀ ਗਿਣਤੀ ਸੋਮਵਾਰ ਤੱਕ ਇੱਕ ਦਿਨ ਲਈ ਟਾਲ ਦਿੱਤੀ ਗਈ ਹੈ।
ਵੋਟਾਂ ਦੀ ਗਿਣਤੀ ਪਹਿਲਾਂ 3 ਦਸੰਬਰ ਨੂੰ ਹੋਣੀ ਸੀ। ਹਾਲਾਂਕਿ, ਚੋਣ ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ, ਗੈਰ-ਸਰਕਾਰੀ ਸੰਗਠਨਾਂ, ਚਰਚਾਂ ਅਤੇ ਵਿਦਿਆਰਥੀ ਸੰਗਠਨਾਂ ਦੀਆਂ ਅਪੀਲਾਂ ਤੋਂ ਬਾਅਦ ਇਸ ਨੂੰ ਮੁਲਤਵੀ ਕਰ ਦਿੱਤਾ ਕਿਉਂਕਿ ਐਤਵਾਰ ਦਾ ਦਿਨ ਈਸਾਈ ਬਹੁਲ ਮਿਜ਼ੋਰਮ ਦੇ ਲੋਕਾਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ।