Homeਪੰਜਾਬਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਨੇ Progressive Punjab Investors'...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਨੇ Progressive Punjab Investors’ Summit, 2026 ਦੇ ਉਦਘਾਟਨੀ ਸਮਾਰੋਹ ‘ਚ ਕੀਤੀ ਸ਼ਿਰਕਤ

ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ Progressive Punjab Investors’ Summit, 2026 ਦੇ ਉਦਘਾਟਨੀ ਸਮਾਰੋਹ ‘ਚ ਸ਼ਿਰਕਤ ਕੀਤੀ। ਪੰਜਾਬ ਦੀ ਧਰਤੀ ‘ਤੇ ਦੇਸ਼-ਦੁਨੀਆ ਤੋਂ ਪਹੁੰਚੇ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਹ ਸਮਿਟ ਸਿਰਫ਼ ਇੱਕ ਉਦਯੋਗਿਕ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਦੀ ਅਰਥਵਿਵਸਥਾ, ਨੌਕਰੀਆਂ ਅਤੇ ਨਿਵੇਸ਼ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੈ।
ਮਾਰਚ 2022 ਤੋਂ ਹੁਣ ਤੱਕ ਪੰਜਾਬ ਵਿੱਚ 1.58 ਲੱਖ ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ, ਜਿਸ ਨਾਲ 5.5 ਲੱਖ ਤੋਂ ਵੱਧ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਨਵੀਂ ਉਦਯੋਗਿਕ ਨੀਤੀ ਤਹਿਤ ਕਾਰੋਬਾਰੀਆਂ ਨੂੰ ਸੂਬੇ ‘ਚ ਸੁਖਾਲ਼ਾ ਮਾਹੌਲ ਦਿੱਤਾ ਗਿਆ ਹੈ ਤਾਂ ਜੋ ਉਹ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਕੰਮ ਕਰ ਸਕਣ। ਇੱਕ ਹੋਰ ਵੱਡੀ ਖੁਸ਼ਖਬਰੀ – 20 ਮਾਰਚ ਤੋਂ ਲੁਧਿਆਣਾ ਵਿੱਚ Tata ਦਾ ਵੱਡਾ ਸਟੀਲ ਪਲਾਂਟ ਵੀ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਸਰਕਾਰ ਦਾ ਮੁੱਖ ਟੀਚਾ, ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ। ਪੰਜਾਬ ਦੇ ਸਰਬਪੱਖੀ ਵਿਕਾਸ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments