Homeਪੰਜਾਬਪੰਜਾਬ ’ਚ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਜਾਰੀ

ਪੰਜਾਬ ’ਚ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਜਾਰੀ

ਚੰਡੀਗੜ੍ਹ : ਪੰਜਾਬ ਵਿੱਚ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿੱਚ ਲਗਾਤਾਰ ਬਦਲਾਵ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ।

ਬੀਤੀ ਰਾਤ ਹਲਕੀ ਬੂੰਦਾ-ਬਾਂਦੀ ਅਤੇ ਤੇਜ਼ ਹਵਾਵਾਂ ਕਾਰਨ ਮੌਸਮ ਠੰਢਾ ਹੋ ਗਿਆ। ਮੌਸਮ ਵਿਭਾਗ ਅਨੁਸਾਰ 1 ਅਤੇ 2 ਅਪ੍ਰੈਲ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

12 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

ਅੱਜ, ਪੰਜਾਬ ਦੇ ਲਗਭਗ 12 ਜ਼ਿਲ੍ਹਿਆਂ – ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਤਰਨਤਾਰਨ ਵਿੱਚ ਕੁਝ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਸਮੇਤ ਕਈ ਇਲਾਕਿਆਂ ਵਿੱਚ ਬੱਦਲਵਾਈ ਰਹਿਣ ਦੀ ਉਮੀਦ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments