Homeਪੰਜਾਬਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਟੇਕਿਆ ਮੱਥਾ

ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਟੇਕਿਆ ਮੱਥਾ

ਅੰਮ੍ਰਿਤਸਰ: ਮਸ਼ਹੂਰ ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਬੀਤੇ ਦਿਨ ਪੰਜਾਬ ਪਹੁੰਚੇ। ਇਸ ਦੌਰਾਨ ਉਹ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ । ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ । ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਬਹੁਤ ਸਾਦਗੀ ਨਾਲ ਦਰਸ਼ਨ ਕੀਤੇ ਅਤੇ ਕੁਝ ਸਮਾਂ ਗੁਰਦੁਆਰੇ ਵਿੱਚ ਬਿਤਾਇਆ। ਉਨ੍ਹਾਂ ਨੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ।

ਦਰਸ਼ਨ ਤੋਂ ਬਾਅਦ, ਪ੍ਰਿਯੰਕਾ ਚੋਪੜਾ ਨੇ ਆਮ ਲੋਕਾਂ ਵਾਂਗ ਲੰਗਰ ਵਿੱਚ ਭਾਂਡੇ ਧੋ ਕੇ ਵੀ ਸੇਵਾ ਕੀਤੀ। ਉਨ੍ਹਾਂ ਨੇ ਹੋਰ ਵੀ ਕਈ ਛੋਟੇ ਕੰਮਾਂ ਵਿੱਚ ਸਹਾਇਤਾ ਕੀਤੀ। ਅਦਾਕਾਰਾ ਦੀ ਸਾਦਗੀ ਅਤੇ ਨਿਮਰਤਾ ਦੀ ਵਿਆਪਕ ਤੌਰ ‘ਤੇ ਚਰਚਾ ਹੋ ਰਹੀ ਹੈ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਪਹੁੰਚੇ ਸ਼ਰਧਾਲੂਆਂ ਨੇ ਉਨ੍ਹਾਂ ਦੀ ਸੇਵਾ ਭਾਵਨਾ ਦੀ ਪ੍ਰਸ਼ੰਸਾ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments