ਨਵੀਂ ਦਿੱਲੀ : ਹਨੂੰਮਾਨ ਜਯੰਤੀ ਦੇ ਮੌਕੇ ‘ਤੇ, ਮਾਰਗਾਟ ਵਿਖੇ ਬਾਬਾ ਹਨੂੰਮਾਨ ਮੰਦਰ ਦੇ ਨੇੜੇ ਧਾਰਮਿਕ ਪ੍ਰੋਗਰਾਮ ਅਤੇ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਸ ਮੌਕੇ ’ਤੇ 1 ਅਤੇ 2 ਅਪ੍ਰੈਲ, 2026 ਨੂੰ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਇਕੱਠੇ ਹੋਣ ਦੀ ਉਮੀਦ ਹੈ। ਇਸ ਦੇ ਕਾਰਨ ਦਿੱਲੀ ਦੇ ਕਈ ਇਲਾਕਿਆਂ ਵਿੱਚ ਆਵਾਜਾਈ ਪ੍ਰਭਾਵਿਤ ਹੋਵੇਗੀ।
ਅਜਿਹੇ ਵਿੱਚ ਦਿੱਲੀ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਵਿਕਲਪਕ ਰੂਟਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਟ੍ਰੈਫਿਕ ਪੁਲਿਸ ਦੀ ਸਲਾਹ ਅਨੁਸਾਰ, 1 ਅਪ੍ਰੈਲ, 2026 (ਬੁੱਧਵਾਰ) ਨੂੰ ਦੁਪਹਿਰ 2:00 ਵਜੇ ਤੋਂ ਰਾਤ 11:00 ਵਜੇ ਤੱਕ ਅਤੇ 2 ਅਪ੍ਰੈਲ, 2026 (ਵੀਰਵਾਰ) ਨੂੰ ਦਿਨ ਭਰ ਹਨੂੰਮਾਨ ਮੰਦਰ ਦੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਆਵਾਜਾਈ ਪ੍ਰਭਾਵਿਤ ਰਹੇਗੀ।
ਟ੍ਰੈਫਿਕ ਪੁਲਿਸ ਨੇ ਕਿਹਾ ਕਿ ਜਿਨ੍ਹਾਂ ਖੇਤਰਾਂ ’ਤੇ ਡਾਇਵਰਸ਼ਨ ਲਗਾਏ ਜਾ ਸਕਦੇ ਹਨ, ਉਨ੍ਹਾਂ ਵਿੱਚ ਰਿੰਗ ਰੋਡ (ਸ਼ਾਂਤੀ ਵਾਨ ਤੋਂ ISBT ਕਸ਼ਮੀਰੀ ਗੇਟ ਤੱਕ ਦੋਵੇਂ ਰਸਤੇ), ਸ਼ਿਆਮਾ ਪ੍ਰਸਾਦ ਮੁਖਰਜੀ ਮਾਰਗ, ਨੇਤਾਜੀ ਸੁਭਾਸ਼ ਮਾਰਗ, ਨਿਸ਼ਾਦ ਰਾਜ ਮਾਰਗ, GPO ਚੌਕ ਅਤੇ ਬੁਲੇਵਾਰਡ ਰੋਡ-ਲੋਥੀਅਨ ਰੋਡ ਟੀ-ਪੁਆਇੰਟ ਸ਼ਾਮਲ ਹਨ।
ਇਹ ਸੜਕਾਂ ਪੂਰੀ ਤਰ੍ਹਾਂ ਜਾਂ ਅੰਸ਼ਕ ਤੌਰ ‘ਤੇ ਪ੍ਰਭਾਵਿਤ ਰਹੇਗੀ। ਜ਼ਰੂਰ ਪੈਣ ’ਤੇ ਤਾਂ ਇਨ੍ਹਾਂ ਜਗ੍ਹਾਂ ‘ਤੇ ਵਾਹਨਾਂ ਦੀ ਆਵਾਜਾਈ ਨੂੰ ਰੋਕਿਆ ਜਾਂ ਮੋੜਿਆ ਜਾ ਸਕਦਾ ਹੈ। ਇਸ ਲਈ, ਆਈਐਸਬੀਟੀ (ਕਸ਼ਮੀਰੀ ਗੇਟ) ਜਾਂ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਦੀ ਯਾਤਰਾ ਕਰਨ ਵਾਲਿਆਂ ਨੂੰ ਖਾਸ ਤੌਰ ‘ਤੇ ਪ੍ਰਭਾਵਿਤ ਖੇਤਰਾਂ ਤੋਂ ਬੱਚ ਕੇ ਚੱਲਣਾ ਚਾਹੀਦਾ ਹੈ।
ਦੱਸ ਦਈਏ ਕਿ ਹਨੂੰਮਾਨ ਜਯੰਤੀ ਦੇ ਮੌਕੇ ‘ਤੇ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਦਿੱਲੀ ਪੁਲਿਸ ਪੂਰੀ ਤਰ੍ਹਾਂ ਅਲਰਟ ਹੈ। ਸੁਰੱਖਿਆ ਦੇ ਕਾਰਨਾਂ ਕਰਕੇ ਕਈ ਥਾਵਾਂ ‘ਤੇ ਬੈਰੀਕੇਡ ਦੀ ਵਿਵਸਥਾ ਕੀਤੀ ਗਈ ਹੈ। ਦਿੱਲੀ ਟ੍ਰੈਫਿਕ ਪੁਲਿਸ ਲੋਕਾਂ ਨੂੰ ਪ੍ਰਭਾਵਿਤ ਇਲਾਕਿਆਂ ਤੋਂ ਬਚਣ ਅਤੇ ਵਿਕਲਪਕ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੰਦੀ ਹੈ।











