Homeਪੰਜਾਬਕਾਂਗਰਸੀ ਸੰਸਦ ਮੈਂਬਰ ਚਰਨਜੀਤ ਚੰਨੀ ਦੇ ਕਰੀਬੀ ਕਾਂਗਰਸੀ ਕੌਂਸਲਰ ਵਿਰੁੱਧ FIR ਦਰਜ

ਕਾਂਗਰਸੀ ਸੰਸਦ ਮੈਂਬਰ ਚਰਨਜੀਤ ਚੰਨੀ ਦੇ ਕਰੀਬੀ ਕਾਂਗਰਸੀ ਕੌਂਸਲਰ ਵਿਰੁੱਧ FIR ਦਰਜ

ਜਲੰਧਰ: ਜਲੰਧਰ ਵਿੱਚ ਇੱਕ ਵੱਡੀ ਰਾਜਨੀਤਿਕ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਕਰੀਬੀ ਸਾਥੀ, ਇੱਕ ਕਾਂਗਰਸੀ ਕੌਂਸਲਰ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਹੈ। ਰਿਪੋਰਟਾਂ ਅਨੁਸਾਰ, ਪੁਲਿਸ ਨੇ ਵਾਰਡ 84 ਦੀ ਨੁਮਾਇੰਦਗੀ ਕਰਨ ਵਾਲੇ ਕਾਂਗਰਸੀ ਕੌਂਸਲਰ ਵਿਰੁੱਧ ਥਾਣਾ 1 ਵਿੱਚ ਕੇਸ ਦਰਜ ਕੀਤਾ ਹੈ। ਕੌਂਸਲਰ ਨੀਰਜ ਜੱਸਲ ਉਰਫ਼ ਕਾਲੂ ‘ਤੇ ਆਪਣੇ ਸਾਬਕਾ ਚੋਣ ਵਿਰੋਧੀ ‘ਤੇ ਹਮਲਾ ਕਰਨ ਅਤੇ ਲਾਇਸੈਂਸੀ ਰਿਵਾਲਵਰ ਨਾਲ ਧਮਕੀ ਦੇਣ ਦਾ ਦੋਸ਼ ਹੈ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਲਗਾਤਾਰ ਕੌਂਸਲਰ ਦੀ ਗ੍ਰਿਫ਼ਤਾਰੀ ਦੇ ਲਈ ਛਾਪੇਮਾਰੀ ਕਰ ਰਹੀ ਹੈ । ਸ਼ਿਕਾਇਤਕਰਤਾ ਪੁਨੀਸ਼ ਉਰਫ਼ ਹਨੀ ਵਿਰਦੀ ਵਾਸੀ ਰਵਿਦਾਸ ਨਗਰ,ਨੇ ਪੁਲਿਸ ਨੂੰ ਦੱਸਿਆ ਕਿ 7 ਮਾਰਚ ਦੀ ਰਾਤ ਦੋਸ਼ੀ ਕੌੰਸਲਰ ਨੇ ਉਸ ‘ਤੇ ਹਮਲਾ ਕੀਤਾ। ਦੋਸ਼ ਹੈ ਕਿ ਬਹਿਸ ਦੌਰਾਨ, ਕੌਂਸਲਰ ਨੇ ਰਿਵਾਲਵਰ ਲਹਿਰਾਇਆ, ਜਿਸ ਨਾਲ ਤਣਾਅਪੂਰਨ ਸਥਿਤੀ ਪੈਦਾ ਹੋ ਗਈ।

ਜਿਵੇਂ ਹੀ ਬਹਿਸ ਵਧੀ, ਕੌਂਸਲਰ ਨੇ ਰਿਵਾਲਵਰ ਦੇ ਬੱਟ ਨਾਲ ਪੁਨੀਸ਼ ਦੇ ਸਿਰ ਅਤੇ ਨੱਕ ‘ਤੇ ਵਾਰ ਕੀਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments