Homeਹਰਿਆਣਾਗੁਰੂਗ੍ਰਾਮ 'ਚ ਹੜਤਾਲੀ ਮਜ਼ਦੂਰਾਂ 'ਤੇ ਪੁਲਿਸ ਨੇ ਕੀਤਾ ਲਾਠੀ ਚਾਰਜ

ਗੁਰੂਗ੍ਰਾਮ ‘ਚ ਹੜਤਾਲੀ ਮਜ਼ਦੂਰਾਂ ‘ਤੇ ਪੁਲਿਸ ਨੇ ਕੀਤਾ ਲਾਠੀ ਚਾਰਜ

ਗੁਰੂਗ੍ਰਾਮ: ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਹਰਿਆਣਾ ਦੇ ਗੁਰੂਗ੍ਰਾਮ ਸਥਿਤ ਮਾਨੇਸਰ ਵਿੱਚ ਹੜਤਾਲੀ ਮਜ਼ਦੂਰਾਂ ‘ਤੇ ਪੁਲਿਸ ਨੇ ਲਾਠੀ ਚਾਰਜ ਕਰ ਦਿੱਤਾ । ਦੱਸ ਦੇਈਏ ਕਿ ਮਾਨੇਸਰ ਵਿੱਚ ਧਾਰਾ 163 ਲਾਗੂ ਹੋਣ ਦੇ ਬਾਵਜੂਦ ਮਜ਼ਦੂਰ ਇਕੱਠੇ ਹੋਏ ਸਨ, ਜਿਸਨੂੰ ਲੈ ਕੇ ਪੁਲਿਸ ਨੇ ਮਜਦੂਰਾਂ ‘ਤੇ ਲਾਠੀਚਾਰਦ ਕਰ ਦਿੱਤਾ ।

ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਮਜ਼ਦੂਰ ਕਈ ਦਿਨਾਂ ਤੋਂ ਹੜਤਾਲ ‘ਤੇ ਸਨ, ਤਨਖਾਹਾਂ ਵਿੱਚ ਵਾਧੇ ਅਤੇ ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਨਿਯਮਤ ਕਰਨ ਸਮੇਤ ਵੱਖ-ਵੱਖ ਮੰਗਾਂ ਲਈ ਦਬਾਅ ਪਾ ਰਹੇ ਸਨ। ਮਜ਼ਦੂਰ ਕੰਮ ‘ਤੇ ਵਾਪਸ ਆਉਣ ਲਈ ਤਿਆਰ ਨਹੀਂ ਸਨ। ਉਨ੍ਹਾਂ ਨੂੰ ਫੈਕਟਰੀ ਦੇ ਗੇਟਾਂ ਨੇੜੇ ਇਕੱਠੇ ਹੋਣ ਤੋਂ ਰੋਕਿਆ ਜਾ ਰਿਹਾ ਸੀ, ਜਿਸ ਤੋਂ ਬਾਅਦ ਪੁਲਿਸ ਟੀਮਾਂ ਅਚਾਨਕ ਭੀੜ ਨੂੰ ਖਿੰਡਾਉਣ ਲਈ ਅੱਗੇ ਆਈਆਂ। ਲਾਠੀਚਾਰਜ ਨਾਲ ਭਗਦੜ ਮਚ ਗਈ।

ਲਾਠੀਚਾਰਜ ਨਾਲ ਇੱਕ ਮਜ਼ਦੂਰ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ, ਜਿਸ ਕਾਰਨ ਬਹੁਤ ਜ਼ਿਆਦਾ ਖੂਨ ਵਹਿ ਗਿਆ। ਉਸਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਸ ਸਮੇਂ ਇਲਾਕੇ ਵਿੱਚ ਧਾਰਾ 163 ਲਾਗੂ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਵਿਰੋਧ ਜਾਂ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਹੈ। ਇਸ ਦੌਰਾਨ, ਕੁਝ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੇ ਇੱਕ ਮੋਟਰਸਾਈਕਲ ਨੂੰ ਵੀ ਅੱਗ ਲਗਾ ਦਿੱਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments