HomeਪੰਜਾਬED ਨੇ ਇੱਕ ਲਗਜ਼ਰੀ ਫਲੈਟ ਬਣਾਉਣ ਵਾਲੀ ਕੰਪਨੀ ਨਾਲ ਸਬੰਧਤ ਪ੍ਰੋਜੈਕਟ ਦੇ...

ED ਨੇ ਇੱਕ ਲਗਜ਼ਰੀ ਫਲੈਟ ਬਣਾਉਣ ਵਾਲੀ ਕੰਪਨੀ ਨਾਲ ਸਬੰਧਤ ਪ੍ਰੋਜੈਕਟ ਦੇ ਮਾਮਲੇ ‘ਚ ਕੀਤੀ ਵੱਡੀ ਕਾਰਵਾਈ 

ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਇੱਕ ਲਗਜ਼ਰੀ ਫਲੈਟ ਬਣਾਉਣ ਵਾਲੀ ਕੰਪਨੀ ਨਾਲ ਸਬੰਧਤ ਪ੍ਰੋਜੈਕਟ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ED ਨੇ ਨੋਇਡਾ ਅਥਾਰਟੀ ਦੇ ਸਾਬਕਾ ਸੀ.ਈ.ਓ. ਅਤੇ ਉੱਤਰ ਪ੍ਰਦੇਸ਼ ਕੇਡਰ ਦੇ ਸਾਬਕਾ ਆਈ.ਏ.ਐਸ. ਅਧਿਕਾਰੀ ਮਹਿੰਦਰ ਸਿੰਘ (IAS Officer Mahinder Singh) ਦੇ ਚੰਡੀਗੜ੍ਹ ਸਥਿਤ ਆਲੀਸ਼ਾਨ ਘਰ ‘ਤੇ ਛਾਛਾਪੇਮਾਰੀ ਕੀਤੀ। ਇਸ ਦੌਰਾਨ ਕੋਠੀ ‘ਚੋਂ ਕਰੋੜਾਂ ਦੀ ਨਕਦੀ, ਹੀਰੇ, ਗਹਿਣੇ, ਸੋਨੇ ਦੇ ਗਹਿਣੇ ਅਤੇ ਸ਼ੱਕੀ ਦਸਤਾਵੇਜ਼ ਬਰਾਮਦ ਹੋਏ ਹਨ।  ਦੱਸਿਆ ਜਾ ਰਿਹਾ ਹੈ ਕਿ ਮਹਿੰਦਰ ਸਿੰਘ ਦੇ ਘਰੋਂ ਕਰੋੜਾਂ ਰੁਪਏ ਦੇ ਹੀਰੇ ਅਤੇ ਕਰੋੜਾਂ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਮਹਿੰਦਰ ਸਿੰਘ ਦੇ ਬੈੱਡ ਅਤੇ ਅਲਮਾਰੀ ਅੰਦਰੋਂ ਹੀਰੇ ਮਿਲੇ ਹਨ।

ਦਰਅਸਲ, ਲੋਟਸ 300 ਪ੍ਰੋਜੈਕਟ ਦੇ ਮਾਮਲੇ ਵਿਚ ਈ.ਡੀ. ਨੇ ਦੇਸ਼ ਭਰ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਇਹ 300 ਕਰੋੜ ਰੁਪਏ ਦਾ ਘਪਲਾ ਸੀ। ਇਸ ਮਾਮਲੇ ‘ਚ ਦਿੱਲੀ ਤੋਂ ਇਲਾਵਾ ਨੋਇਡਾ, ਮੇਰਠ ਅਤੇ ਚੰਡੀਗੜ੍ਹ ‘ਚ ਵੀ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਸਾਬਕਾ ਆਈ.ਏ.ਐਸ ਮਹਿੰਦਰ ਸਿੰਘ ਦੇ ਚੰਡੀਗੜ੍ਹ ਸਥਿਤ ਘਰ ਤੋਂ ਹੀਰਿਆਂ ਦਾ ਭੰਡਾਰ ਮਿਲਿਆ ਹੈ, ਜਿਸ ਦੀ ਕੀਮਤ 12 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇੰਨਾ ਹੀ ਨਹੀਂ ਇੱਥੋਂ ਕਰੀਬ 7 ਕਰੋੜ ਰੁਪਏ ਦਾ ਸੋਨਾ ਵੀ ਬਰਾਮਦ ਹੋਇਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments