Homeਹੈਲਥਅੱਖਾਂ ਦੀ ਰੌਸ਼ਨੀ ਨੂੰ ਕਾਇਮ ਰੱਖਣ ਦੇ ਲਈ ਇਨ੍ਹਾਂ 8 ਚੀਜ਼ਾਂ ਦਾ...

ਅੱਖਾਂ ਦੀ ਰੌਸ਼ਨੀ ਨੂੰ ਕਾਇਮ ਰੱਖਣ ਦੇ ਲਈ ਇਨ੍ਹਾਂ 8 ਚੀਜ਼ਾਂ ਦਾ ਕਰੋਂ ਸੇਵਨ

ਅੱਜ ਦੇ ਸਮੇਂ ਵਿੱਚ ਅੱਖਾਂ ਦੀ ਦੇਖਭਾਲ ਬਹੁਤ ਜ਼ਰੂਰੀ ਹੋ ਗਈ ਹੈ। ਘੰਟਿਆਂ ਤੱਕ ਮੋਬਾਈਲ, ਲੈਪਟਾਪ ਅਤੇ ਟੀਵੀ ਦੇਖਣ ਦੀ ਆਦਤ ਨਾਲ ਅੱਖਾਂ ‘ਤੇ ਦਬਾਅ ਵਧ ਜਾਂਦਾ ਹੈ। ਕਈ ਲੋਕਾਂ ਨੂੰ ਅੱਖਾਂ ਵਿੱਚ ਜਲਨ, ਖੁਸ਼ਕੀ ਅਤੇ ਧੁੰਦਲਾ ਦਿਖਾਈ ਦੇਣ ਵਰਗੀਆਂ ਸਮੱਸਿਆਵਾਂ ਹੋਣ ਲੱਗੀਆਂ ਹਨ। ਆਮ ਤੌਰ ‘ਤੇ ਲੋਕ ਮੰਨਦੇ ਹਨ ਕਿ ਅੱਖਾਂ ਦੀ ਰੋਸ਼ਨੀ ਲਈ ਸਿਰਫ਼ ਗਾਜਰ ਹੀ ਕਾਫ਼ੀ ਹੈ, ਪਰ ਮਾਹਿਰਾਂ ਦਾ ਕਹਿਣਾ ਹੈ ਕਿ ਕਈ ਹੋਰ ਫੂਡਜ਼ ਵੀ ਹੈ ਜੋ ਅੱਖਾਂ ਨੂੰ ਅੰਦਰ ਤੋਂ ਮਜਬੂਤ ਬਣਾਉਂਦੇ ਹਨ। ਜੇਕਰ ਤੁਸੀਂ ਲੰਬੇ ਸਮੇਂ ਤੱਕ ਸਿਹਤਮੰਦ ਨਜ਼ਰ ਬਣਾਈ ਰੱਖਣਾ ਚਾਹੁੰਦੇ ਹੋ, ਤਾਂ ਇਨ੍ਹਾਂ ਭੋਜਨਾਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਲਾਭਦਾਇਕ ਹੋ ਸਕਦਾ ਹੈ।

ਗਾਜਰ ਤੋਂ ਇਲਾਵਾ, ਇਹ 8 ਚੀਜ਼ਾਂ ਅੱਖਾਂ ਦੀ ਰੌਸ਼ਨੀ ਵਧਾਉਣ ਵਿੱਚ ਕਰਦੀਆਂ ਹਨ ਮਦਦ :

ਸ਼ਕਰਕੰਦੀ

ਸ਼ਕਰਕੰਦੀ ਵਿਟਾਮਿਨ ਏ ਨਾਲ ਭਰਪੂਰ ਹੁੰਦੀ ਹੈ। ਇਹ ਅੱਖਾਂ ਦੀ ਰੌਸ਼ਨੀ ਬਣਾਈ ਰੱਖਣ ਅਤੇ ਕੌਰਨੀਆ ਨੂੰ ਸਿਹਤਮੰਦ ਰੱਖਦੀ ਵਿੱਚ ਮਦਦ ਕਰਦੀ ਹੈ। ਇਸ ਵਿੱਚ ਮੌਜੂਦ ਪੌਸ਼ਟਿਕ ਤੱਤ ਅੱਖਾਂ ਨੂੰ ਨੁਕਸਾਨ ਤੋਂ ਬਚਾਉਂਦੇ ਹਨ।

ਹਰੀਆਂ ਪੱਤੇਦਾਰ ਸਬਜ਼ੀਆਂ

ਪਾਲਕ, ਮੇਥੀ ਅਤੇ ਕੇਲ ਵਰਗੀਆਂ ਸਬਜ਼ੀਆਂ ਵਿੱਚ ਲੂਟੀਨ ਅਤੇ ਜ਼ੈਕਸਾਂਥਿਨ ਹੁੰਦੇ ਹਨ। ਇਹ ਅੱਖਾਂ ਦੀ ਰੈਟੀਨਾ ਦੀ ਰੱਖਿਆ ਕਰਦੇ ਹਨ ਅਤੇ ਉਮਰ ਦੇ ਨਾਲ ਨਜ਼ਰ ਦੇ ਨੁਕਸਾਨ ਦੇ ਜੋਖਮ ਨੂੰ ਘੱਟ ਕਰ ਸਕਦੇ ਹਨ।

ਅੰਡੇ

ਅੰਡਿਆਂ ਵਿੱਚ ਵੀ ਅੱਖਾਂ ਲਈ ਜ਼ਰੂਰੀ ਪੌਸ਼ਟਿਕ ਤੱਤ ਵੀ ਹੁੰਦੇ ਹਨ। ਇਹ ਅੱਖਾਂ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ​​ਕਰਦੇ ਹਨ ਅਤੇ ਚੰਗੀ ਨਜ਼ਰ ਬਣਾਈ ਰੱਖਦੇ ਹਨ।

ਜ਼ਿੰਕ ਫੂਡਜ਼

ਜ਼ਿੰਕ ਅੱਖਾਂ ਦੀ ਸਿਹਤ ਲਈ ਬਹੁਤ ਜ਼ਰੂਰੀ ਮੰਨਿਆ ਜਾਂਦਾ ਹੈ। ਇਹ ਅੱਖਾਂ ਦੇ ਸੈੱਲਾਂ ਦੀ ਰੱਖਿਆ ਕਰਨ ਵਿੱਚ ਮਦਦ ਕਰਦਾ ਹੈ। ਇਸ ਦੇ ਲਈ ਤੁਸੀ ਦਾਲਾਂ, ਬੀਨਜ਼ ਅਤੇ ਗਿਰੀਆਂ ਨੂੰ ਆਪਣੀ ਡਾਈਟ ਵਿੱਚ ਸ਼ਾਮਲ ਕਰ ਸਕਦੇ ਹੋ।

ਬਦਾਮ

ਬਦਾਮ ਵਿਟਾਮਿਨ ਈ ਦਾ ਇੱਕ ਚੰਗਾ ਸਰੋਤ ਹੈ। ਇਹ ਅੱਖਾਂ ਦੇ ਸੈੱਲਾਂ ਨੂੰ ਫ੍ਰੀ ਰੈਡੀਕਲਸ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਉਂਦਾ ਹੈ ਅਤੇ ਅੱਖਾਂ ਨੂੰ ਸਿਹਤਮੰਦ ਰੱਖਦਾ ਹੈ।

ਓਮੇਗਾ-3 ਨਾਲ ਭਰਪੂਰ ਮੱਛੀ

ਮੱਛੀ ਵਿੱਚ ਓਮੇਗਾ-3 ਫੈਟੀ ਐਸਿਡ ਪਾਇਆ ਜਾਦਾ ਹੈ, ਜੋ ਖੁਸ਼ਕੀ ਨੂੰ ਘੱਟ ਕਰਦਾ ਹੈ ਅਤੇ ਅੱਖਾਂ ਨੂੰ ਹਾਈਡਰੇਟ ਰੱਖਣ ਵਿੱਚ ਮਦਦ ਕਰਦਾ ਹੈ।

ਪਪੀਤਾ

ਪਪੀਤਾ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ। ਇਹ ਅੱਖਾਂ ਨੂੰ ਮਜ਼ਬੂਤ ​​ਬਣਾਉਂਦਾ ਹੈ ਅਤੇ ਉਮਰ ਵਧਣ ਦੇ ਪ੍ਰਭਾਵਾਂ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ।

ਬੀਨਜ਼ ਅਤੇ ਸਾਬਤ ਅਨਾਜ

ਬੀਨਜ਼ ਅਤੇ ਸਾਬਤ ਅਨਾਜ ਅੱਖਾਂ ਲਈ ਜ਼ਰੂਰੀ ਪੌਸ਼ਟਿਕ ਤੱਤ ਪ੍ਰਦਾਨ ਕਰਦੇ ਹਨ। ਇਹ ਬਲੱਡ ਸ਼ੂਗਰ ਨੂੰ ਸੰਤੁਲਿਤ ਰੱਖਦੇ ਹਨ ਅਤੇ ਅੱਖਾਂ ਦੀ ਸਿਹਤ ਦਾ ਸਮਰਥਨ ਕਰਦੇ ਹਨ।

ਜੇਕਰ ਤੁਸੀਂ ਆਪਣੀ ਨਜ਼ਰ ਨੂੰ ਲੰਬੇ ਸਮੇਂ ਤੱਕ ਬਣਾਈ ਰੱਖਣਾ ਚਾਹੁੰਦੇ ਹੋ, ਤਾਂ ਇਨ੍ਹਾਂ ਭੋਜਨਾਂ ਨੂੰ ਆਪਣੀ ਰੋਜ਼ਾਨਾ ਖੁਰਾਕ ਦਾ ਹਿੱਸਾ ਬਣਾਓ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments