ਨਵੀਂ ਦਿੱਲੀ : ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ 2026 ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਜਿਵੇਂ ਕਿ ਪਹਿਲਾਂ ਹੀ ਸੰਭਾਵਨਾ ਜਤਾਈ ਜਾ ਰਹੀ ਸੀ ਕਿ ਬੋਰਡ ਵੱਲੋਂ ਇਸ ਸਾਲ ਹਾਈ ਸਕੂਲ (10ਵੀਂ) ਦਾ ਨਤੀਜਾ ਅਪ੍ਰੈਲ ਦੇ ਤੀਜੇ ਹਫ਼ਤੇ ਵਿੱਚ ਜਾਰੀ ਕੀਤਾ ਜਾਵੇਗਾ, ਉਸੇ ਮੁਤਾਬਕ ਨਤੀਜੇ ਦਾ ਐਲਾਨ 15 ਅਪ੍ਰੈਲ 2025, ਬੁੱਧਵਾਰ ਨੂੰ ਕਰ ਦਿੱਤਾ ਗਿਆ ਹੈ। ਸੀ.ਬੀ.ਐਸ.ਈ. 10ਵੀਂ ਬੋਰਡ ਦੇ ਨਤੀਜੇ ਸਭ ਤੋਂ ਪਹਿਲਾਂ ਡਿਜੀਲਾਕਰ ‘ਤੇ ਜਾਰੀ ਕੀਤੇ ਗਏ ਸਨ। ਇਸ ਸਾਲ ਪ੍ਰੀਖਿਆ ਦੇਣ ਵਾਲੇ ਵਿਦਿਆਰਥੀ https://cbseresults.nic.in/ ‘ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ।











