ਕੈਨੇਡਾ : ਵਿਦੇਸ਼ਾਂ ਤੋਂ ਆਏ ਦਿਨ ਪੰਜਾਬ ਦੇ ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ। ਅਜਿਹੀ ਹੀ ਇੱਕ ਖ਼ਬਰ ਸਾਹਮਣੇ ਆ ਰਹੀ ਹੈ। ਖਬਰ ਇਹ ਹੈ ਕਿ ਪੰਜਾਬ ਦੇ ਇੱਕ ਨੌਜਵਾਨ ਦੀ ਵਿਦੇਸ਼ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਪੰਜਾਬ ਦੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਨੌਜਵਾਨ ਦੀ ਪਛਾਣ ਆਕਾਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਜਲੰਧਰ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਆਕਾਸ਼ਦੀਪ ਸਿੰਘ ਪੜ੍ਹਾਈ ਲਈ ਕੈਨੇਡਾ ਗਿਆ ਸੀ।
ਇਲਾਜ ਦੌਰਾਨ ਹੋਈ ਮੌਤ
ਭੈਣ ਨੇ ਦੱਸਿਆ ਕਿ ਆਕਾਸ਼ਦੀਪ 7 ਅਪ੍ਰੈਲ ਨੂੰ ਆਮ ਵਾਂਗ ਕਾਲਜ ਗਿਆ ਸੀ। ਉੱਥੋਂ ਵਾਪਸ ਆਉਣ ਤੋਂ ਬਾਅਦ, ਉਹ ਆਪਣੇ ਕਮਰੇ ਵਿੱਚ ਆਰਾਮ ਕਰ ਰਿਹਾ ਸੀ ਕਿ ਉਸਨੂੰ ਦਿਲ ਦਾ ਦੌਰਾ ਪਿਆ। ਜਿਵੇਂ ਹੀ ਉਸਦੇ ਰੂਮਮੇਟ ਨੂੰ ਪਤਾ ਚੱਲਿਆ ਤਾਂ ਉਹ ਤੁਰੰਤ ਉਸ ਨੂੰ ਹਸਪਤਾਲ ਲੈ ਕੇ ਗਿਆ ਜਿੱਥੇ ਇਲਾਜ ਦੇ ਦੌਰਾਨ ਉਸ ਨੇ ਦਮ ਤੋੜ ਦਿੱਤਾ।
ਇਸ ਦੇ ਨਾਲ ਹੀ, ਭੈਣ ਨੇ ਦੱਸਿਆ ਕਿ ਆਕਾਸ਼ਦੀਪ ਦਾ ਅੰਤਿਮ ਸਸਕਾਰ ਨਹੀਂ ਕੀਤਾ ਗਿਆ ਹੈ। ਉਸਦੀ ਲਾਸ਼ ਨੂੰ ਭਾਰਤ ਲਿਜਾਣ ਲਈ ਪੈਸੇ ਦੀ ਲੋੜ ਹੈ, ਅਤੇ ਉਹ ਔਨਲਾਈਨ ਫੰਡ ਇਕੱਠਾ ਕਰ ਰਹੇ ਹਨ। ਗੋ ਫੰਡਿੰਗ ਰਾਹੀਂ ਭਾਰਤੀ ਅਤੇ ਪੰਜਾਬੀ ਭਾਈਚਾਰੇ ਦੇ ਲੋਕ ਫੰਡਿੰਗ ਕਰ ਰਹੇ ਹਨ ਅਤੇ ਲਗਭਗ 5 ਹਜ਼ਾਰ ਡਾਲਰ ਦੀ ਫੰਡਿੰਗ ਪ੍ਰਾਪਤ ਹੋਈ ਹੈ।











