ਗੁਰੂਗ੍ਰਾਮ : ਦਵਾਰਕਾ ਐਕਸਪ੍ਰੈਸਵੇਅ ‘ਤੇ ਸਥਿਤ ਦਿੱਲੀ ਪਬਲਿਕ ਸਕੂਲ ਦੇ ਨੇੜੇ ਐਤਵਾਰ ਨੂੰ ਭਿਆਨਕ ਅੱਗ ਲੱਗਣ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤੋਂ ਦਿਖਾਈ ਦੇ ਰਹੀਆਂ ਸਨ, ਅਤੇ ਕਾਲੇ ਧੂੰਏਂ ਦਾ ਇੱਕ ਸੰਘਣਾ ਗੁਬਾਰ ਅਸਮਾਨ ਵਿੱਚ ਉੱਠ ਰਿਹਾ ਸੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਈਆਂ, ਅਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤਾਇਨਾਤ
ਅੱਗ ਦੀ ਇਹ ਘਟਨਾ ਸਕੂਲ ਦੇ ਬਿਲਕੁਲ ਨੇੜੇ ਹੋਇਆ ਹੈ ਇਸ ਨਾਲ ਵਿਆਪਕ ਦਹਿਸ਼ਤ ਫੈਲ ਗਈ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਅਜੇ ਤੱਕ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਅਧਿਕਾਰਤ ਰਿਪੋਰਟ ਜਾਰੀ ਨਹੀਂ ਕੀਤੀ ਗਈ ਹੈ।
ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ
ਫਾਇਰ ਵਿਭਾਗ ਦੇ ਕਰਮਚਾਰੀ ਲਗਾਤਾਰ ਲਪਟਾਂ ’ਤੇ ਕਾਬੂ ਪਾਉਣ ਦਾ ਕੋਸ਼ਿਸ਼ਾਂ ਕਰ ਰਹੇ ਹਨ ਤਾਂਕਿ ਇਸ ਆਬਾਦੀ ਵਾਲੇ ਖੇਤਰਾਂ ਵਿੱਚ ਫੈਲਣ ਤੋਂ ਰੋਕਿਆ ਜਾ ਸਕੇ। ਫਿਲਹਾਲ ਅੱਗ ਲੱਗਣ ਦੇ ਅਸਲੀ ਕਾਰਨ ਦਾ ਪਤਾ ਨਹੀਂ ਚੱਲ ਪਾਇਆ।











