HomeNorth Americaਕੈਨੇਡਾ ਦੇ ਸ਼ਹਿਰ ਸਰੀ ’ਚ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਮੌਕੇ...

ਕੈਨੇਡਾ ਦੇ ਸ਼ਹਿਰ ਸਰੀ ’ਚ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਮੌਕੇ ’ਤੇ ਸਜਾਇਆ ਗਿਆ ਨਗਰ ਕੀਰਤਨ

ਸਰੀ, 20 ਅਪ੍ਰੈਲ (ਸਰਿਤਾ ਸ਼ਰਮਾ, ਰਵੀ ਕਾਂਤ ਸ਼ਰਮਾ)– ਕੈਨੇਡਾ ਦੇ ਸ਼ਹਿਰ ਸਰੀ ਦੀਆਂ ਸੜਕਾਂ ਉਸ ਵੇਲੇ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਗੂੰਜ ਉੱਠੀਆਂ, ਜਦੋਂ ਗੁਰਦੁਆਰਾ ਦਸ਼ਮੇਸ਼ ਦਰਬਾਰ ਸਰੀ ਵੱਲੋਂ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਾਲਾਨਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ਼ਰਧਾ, ਸਤਿਕਾਰ ਅਤੇ ਖਾਲਸਾਈ ਜਾਹੋ-ਜਲਾਲ ਦੇ ਇਸ ਸੰਗਮ ਵਿਚ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ, ਜਿਸ ਵਿਚ ਨੌਜਵਾਨਾਂ, ਬੱਚਿਆਂ ਅਤੇ ਬਜ਼ੁਰਗਾਂ ਦਾ ਉਤਸ਼ਾਹ ਦੇਖਣਯੋਗ ਸੀ। ਵੱਖ- ਵੱਖ ਏਜੰਸੀਆਂ ਤੇ ਮੀਡੀਆ ਅਦਾ

ਰਿਆਂ ਵਲੋਂ ਆਪਣੀਆਂ ਰਿਪੋਰਟਾਂ ਵਿਚ 4 ਤੋਂ 5 ਲੱਖ ਤੱਕ ਦਾ ਇਕੱਠ ਹੋਣ ਦਾ ਜ਼ਿਕਰ ਕੀਤਾ ਗਿਆ।

ਇਸ ਅਲੌਕਿਕ ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਦਸ਼ਮੇਸ਼ ਦਰਬਾਰ ਤੋਂ ਸਵੇਰੇ

8 ਵਜੇ ਅਰਦਾਸ ਉਪਰੰਤ ਹੋਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਕਾਫ਼ਲਾ 128 ਸਟਰੀਟ, 82 ਐਵੀਨਿਊ ਤੋਂ 124 ਸਟਰੀਟ ਅਤੇ 76 ਐਵੀਨਿਊ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ। ਪੂਰੇ ਰੂਟ ‘ਤੇ ਸੰਗਤਾਂ ਦਾ ਹੜ੍ਹ ਆਇਆ ਹੋਇਆ ਸੀ। ਵੱਖ-ਵੱਖ ਪੰਜਾਬੀ ਸਕੂਲਾਂ ਦੇ ਵਿਦਿਆਰਥੀ ਸ਼ਬਦ ਕੀਰਤਨ ਰਾਹੀਂ ਇਲਾਹੀ ਬਾਣੀ ਦਾ ਪ੍ਰਵਾਹ ਚਲਾ ਰਹੇ ਸਨ, ਜਦਕਿ ਗਤਕਾ ਅਖਾੜਿਆਂ ਦੇ ਸਿੰਘਾਂ ਨੇ ਜੰਗਜੂ ਕਲਾ ਦੇ ਜੌਹਰ ਦਿਖਾ ਕੇ ਸਭ ਨੂੰ ਹੈਰਾਨ ਕਰ ਦਿੱਤਾ।

ਸਰੀ ਦੀਆਂ ਸੜਕਾਂ ‘ਤੇ ਅੱਜ ਪੰਜਾਬੀ ਸੱਭਿਆਚਾਰ ਅਤੇ ਸਿੱਖੀ ਦੀ ‘ਵੰਡ ਛਕਣ’ ਦੀ ਪ੍ਰੰਪਰਾ ਸਾਫ਼ ਝਲਕ ਰਹੀ ਸੀ। ਪੂਰੇ ਰੂਟ ਉੱਪਰ ਸਥਾਨਕ ਕਾਰੋਬਾਰੀਆਂ ਅਤੇ ਸ਼ਰਧਾਲੂਆਂ ਵੱਲੋਂ ਅਣਗਿਣਤ ਲੰਗਰ ਲਾਏ ਗਏ ਸਨ। ਜਲੇਬੀਆਂ, ਛੋਲੇ-ਭਟੂਰੇ, ਫਲ, ਜੂਸ ਅਤੇ ਵੱਖ-ਵੱਖ ਪਕਵਾਨਾਂ ਦਾ ਸੁਆਦ ਸੰਗਤਾਂ ਵੱਲੋਂ ਬੜੇ ਪ੍ਰੇਮ ਨਾਲ ਮਾਣਿਆ ਗਿਆ। ਪ੍ਰਮੁੱਖ ਰੇਡੀਓ ਸਟੇਸ਼ਨਾਂ, ਟੀ.ਵੀ. ਚੈਨਲਾਂ ਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਵਿਸ਼ੇਸ਼ ਸਟੇਜਾਂ ਸਜਾਈਆਂ ਗਈਆਂ ਸਨ, ਜਿੱਥੇ ਢਾਡੀ ਵਾਰਾਂ ਰਾਹੀਂ ਸਿੱਖ ਇਤਿਹਾਸ ਨੂੰ ਤਾਜ਼ਾ ਕੀਤਾ ਗਿਆ ਅਤੇ ਵੱਖ-ਵੱਖ ਰਾਜਸੀ ਤੇ ਧਾਰਮਿਕ ਆਗੂਆਂ ਨੇ ਸੰਬੋਧਨ ਕੀਤਾ। ਪੰਜਾਬ ਯੂਨੀਵਰਸਿਟੀ ਚੰਡੀਗੜ ਅਲੂਮਨੀ ਐਸੋਸੀਏਸ਼ਨ ਤੇ ਕੋਹੇਨੂਰ ਕਲਚਰਲ ਕਲੱਬ ਦੀਆਂ ਸਟੇਜਾਂ ਤੋਂ ਨੌਜਵਾਨਾਂ ਤੇ ਕਈ ਪ੍ਰਮੁੱਖ ਸ਼ਖਸੀਅਤਾਂ ਨੂੰ ਦਸਤਾਰਾਂ ਸਜਾਈਆਂ ਗਈਆਂ।

ਨਗਰ ਕੀਰਤਨ ਦੌਰਾਨ ਬ੍ਰਿਟਿਸ਼ ਕੋਲੰਬੀਆ (ਬੀ.ਸੀ.) ਦੀਆਂ ਕਈ ਪ੍ਰਮੁੱਖ ਰਾਜਸੀ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਲੁਆਈ ਅਤੇ ਸਿੱਖ ਸੰਗਤਾਂ ਨੂੰ ਵਿਸਾਖੀ ਦੀ ਮੁਬਾਰਕਬਾਦ ਦਿੱਤੀ। ਬੀ.ਸੀ. ਦੇ ਪ੍ਰੀਮੀਅਰ ਡੇਵਿਡ ਈਬੀ ਨੇ ਸੰਗਤ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖ ਭਾਈਚਾਰੇ ਦੇ ਕੈਨੇਡਾ ਦੀ ਤਰੱਕੀ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ।

ਸਰੀ ਦੇ ਵਿਸਾਖੀ ਨਗਰ ਕੀਰਤਨ

ਫੈਡਰਲ ਸਰਕਾਰ ਦੇ ਨੁਮਾਇੰਦੇ ਵਜੋਂ ਮੈਂਬਰ ਪਾਰਲੀਮੈਂਟ ਸੁਖ ਧਾਲੀਵਾਲ, ਰਣਦੀਪ ਸਿੰਘ ਸਰਾਏ, ਐਮ ਪੀ ਗੁਰਬਖਸ਼ ਸਿੰਘ ਸੈਣੀ, ਐਮ ਪੀ ਸੁਖਮਨ ਗਿੱਲ, ਐਡਮਿੰਟਨ ਤੋਂ ਐਮ ਪੀ ਟਿਮ ਉਪਲ, ਐਮ ਪੀ ਜਗਸ਼ਰਨ ਸਿੰਘ ਮਾਹਲ, ਕੈਲਗਰੀ ਤੋਂ ਐਮ ਪੀ ਜਸਰਾਜ ਸਿੰਘ ਹੱਲਣ, ਐਮ ਪੀ ਅਮਨਪ੍ਰੀਤ ਸਿੰਘ ਗਿੱਲ, ਐਮ ਪੀ ਦਲਵਿੰਦਰ ਸਿੰਘ ਗਿੱਲ, ਬੀ ਸੀ ਦੇ ਪ੍ਰੀਮੀਅਰ ਡੇਵਿਡ ਈਬੀ ਤੇ ਹੋਰ ਕੈਬਨਿਟ ਮੰਤਰੀਆਂ ਤੇ ਐਮ ਐਲ ਏਜ ਜਿਹਨਾਂ ਵਿਚ ਟਰੈਵਰ ਹੈਲਫੋਰਡ, ਮਨਦੀਪ ਸਿੰਘ ਧਾਲੀਵਾਲ, ਸਟੀਵ ਕੂਨਰ, ਬਰਾਇਨ ਟੈਪਰ ਪ੍ਰਮੁੱਖ ਸਨ ਨੇ ਵੀ ਵੱਖ ਵੱਖ ਸਟੇਜਾਂ ਉੱਪਰ ਆਪਣੇ ਸੰਬੋਧਨ ਰਾਹੀਂ ਖਾਲਸਾ ਸਾਜਨਾ ਦਿਵਸ ਦੀ ਮਹੱਤਤਾ ‘ਤੇ ਚਾਨਣਾ ਪਾਇਆ ਤੇ ਵਿਸਾਖੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਸਰੀ ਸਿਟੀ ਦੀ ਮੇਅਰ ਬਰਿੰਡਾ ਲੌਕ ਨੇ ਵੀ ਨਗਰ ਕੀਰਤਨ ਵਿੱਚ ਪਹੁੰਚ ਕੇ ਸ਼ਹਿਰ ਵਾਸੀਆਂ ਨੂੰ ਵਧਾਈ ਦਿੱਤੀ। ਇਸ ਤੋਂ ਇਲਾਵਾ ਸੂਬਾਈ ਸਰਕਾਰ ਦੇ ਕਈ ਮੰਤਰੀਆਂ ਅਤੇ ਐਮ.ਐਲ.ਏਜ਼ ਨੇ ਵੀ ਕੇਸਰੀ ਦਸਤਾਰਾਂ ਅਤੇ ਸਕਾਰਫ਼ ਸਜਾ ਕੇ ਨਗਰ ਕੀਰਤਨ ਦੀ ਰੌਣਕ ਵਧਾਈ ਅਤੇ ਵੱਖ-ਵੱਖ ਪੜਾਵਾਂ ‘ਤੇ ਸੰਗਤਾਂ ਨਾਲ ਮੁਲਾਕਾਤ ਕੀਤੀ।

    

ਧਾਰਮਿਕ ਸ਼ਰਧਾ ਦੇ ਨਾਲ-ਨਾਲ ਇਸ ਵਾਰ ਸਾਹਿਤਕ ਰੰਗ ਵੀ ਗੂੜ੍ਹਾ ਦੇਖਣ ਨੂੰ ਮਿਲਿਆ। ‘ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ’ ਵੱਲੋਂ ਹਰਦਮ ਸਿੰਘ ਮਾਨ ਦੀ ਅਗਵਾਈ ਹੇਠ ਲਾਈ ਗਈ ਪੰਜਾਬੀ ਪੁਸਤਕ ਪ੍ਰਦਰਸ਼ਨੀ ਨੇ ਲੋਕਾਂ ਦਾ ਵਿਸ਼ੇਸ਼ ਧਿਆਨ ਖਿੱਚਿਆ। ਪੰਜਾਬੀ ਮਾਂ-ਬੋਲੀ ਅਤੇ ਸਾਹਿਤ ਨੂੰ ਪ੍ਰਫੁੱਲਿਤ ਕਰਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਹੋਈ। ਸੈਂਕੜੇ ਪੁਸਤਕ ਪ੍ਰੇਮੀਆਂ ਨੇ ਪ੍ਰਦਰਸ਼ਨੀ ਵਿਚ ਪਹੁੰਚ ਕੇ ਕਿਤਾਬਾਂ ਖਰੀਦੀਆਂ।

ਸਰੀ ਪੁਲਿਸ, ਪ੍ਰਸ਼ਾਸਨ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵੱਲੋਂ ਕੀਤੇ ਗਏ ਸੁਚਾਰੂ ਪ੍ਰਬੰਧਾਂ ਸਦਕਾ ਲੱਖਾਂ ਦੀ ਭੀੜ ਦੇ ਬਾਵਜੂਦ ਨਗਰ ਕੀਰਤਨ ਬੜੀ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ। ਟ੍ਰੈਫਿਕ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮਾਂ ਨੇ ਸ਼ਰਧਾਲੂਆਂ ਦੀ ਸਹੂਲਤ ਨੂੰ ਯਕੀਨੀ ਬਣਾਇਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments