Homeਪੰਜਾਬਪੰਜਾਬ ਦੇ ਸੱਤ ਜ਼ਿਲ੍ਹਿਆਂ 'ਚ ਹੀਟਵੇਵ ਦੀ ਸੰਭਾਵਨਾ ਜਾਰੀ

ਪੰਜਾਬ ਦੇ ਸੱਤ ਜ਼ਿਲ੍ਹਿਆਂ ‘ਚ ਹੀਟਵੇਵ ਦੀ ਸੰਭਾਵਨਾ ਜਾਰੀ

ਪੰਜਾਬ: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਪਾਟ ਪਹੁੰਚ ਗਿਆ ਹੈ ਅਤੇ ਆਸਮਾਨ ਤੋਂ ਜਿਵੇਂ ਅੱਗ ਵਰ੍ਹ ਰਹੀ ਹੈ । ਤੇਜ਼ ਧੁੱਪ ਕਾਰਨ ਦੁਪਹਿਰ ਵੇਲੇ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਇਸ ਦੌਰਾਨ, ਮੌਸਮ ਵਿਭਾਗ ਨੇ ਹੀਟਵੇਵ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਮੋਹਾਲੀ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਸਮੇਤ ਵਿੱਚ ਕਈ ਇਲਾਕਿਆਂ ਵਿੱਚ ਹੀਟਵੇਵ ਦਾ ਪ੍ਰਭਾਵ ਖਾਸ ਤੌਰ ‘ਤੇ ਗੰਭੀਰ ਹੋਣ ਦੀ ਉਮੀਦ ਹੈ।

ਇਸ ਤੋਂ ਇਲਾਵਾ, ਅਗਲੇ ਪੰਜ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ ਅਤੇ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਇਸ ਸਮੇਂ ਦੌਰਾਨ, ਵਸਨੀਕਾਂ ਨੂੰ ਤੇਜ਼ ਗਰਮੀ ਅਤੇ ਹੀਟਵੇਵ ਦੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪਵੇਗਾ। ਬਠਿੰਡਾ ਅਤੇ ਫਰੀਦਕੋਟ ਪੰਜਾਬ ਦੇ ਸਭ ਤੋਂ ਗਰਮ ਸ਼ਹਿਰਾਂ ਵਿੱਚੋਂ ਇੱਕ ਹਨ, ਜਿੱਥੇ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਤਾਜ਼ਾ ਅਪਡੇਟਾਂ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਜਨਤਾ ਲਈ ਗਰਮੀ ਤੋਂ ਤੁਰੰਤ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਜਾਪਦੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments