Homeਪੰਜਾਬਗੜ੍ਹਸ਼ੰਕਰ ਦੇ ਬੰਗਾ-ਨਵਾਂਸ਼ਹਿਰ ਲਿੰਕ ਰੋਡ 'ਤੇ ਪਰਾਲੀ ਨਾਲ ਭਰੀ ਇੱਕ ਟਰੈਕਟਰ-ਟਰਾਲੀ ਨੂੰ...

ਗੜ੍ਹਸ਼ੰਕਰ ਦੇ ਬੰਗਾ-ਨਵਾਂਸ਼ਹਿਰ ਲਿੰਕ ਰੋਡ ‘ਤੇ ਪਰਾਲੀ ਨਾਲ ਭਰੀ ਇੱਕ ਟਰੈਕਟਰ-ਟਰਾਲੀ ਨੂੰ ਅਚਾਨਕ ਲੱਗੀ ਭਿਆਨਕ ਅੱਗ

ਗੜ੍ਹਸ਼ੰਕਰ : ਗੜ੍ਹਸ਼ੰਕਰ ਇਲਾਕੇ ਦੇ ਬੰਗਾ-ਨਵਾਂਸ਼ਹਿਰ ਲਿੰਕ ਰੋਡ ‘ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਪਰਾਲੀ ਨਾਲ ਭਰੀ ਇੱਕ ਟਰੈਕਟਰ-ਟਰਾਲੀ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਮੌਕੇ ‘ਤੇ ਮੌਜੂਦ ਲੋਕਾਂ ਵਿੱਚ ਹਫੜਾ- ਤਫੜੀ ਮੱਚ ਗਈ।

ਇਸ ਦਰਦਨਾਕ ਹਾਦਸੇ ਵਿੱਚ ਟਰੈਕਟਰ ਚਾਲਕ ਅਤੇ ਉਸਦਾ ਭਰਾ ਦੋਵੇਂ ਬੁਰੀ ਤਰ੍ਹਾਂ ਝੁਲਸ ਗਏ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰ ਉਨ੍ਹਾਂ ਦੀ ਹਾਲਤ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਅੱਗ ਦੀਆਂ ਲਪਟਾਂ ਨੇ ਦੇਖਦੇ ਹੀ ਦੇਖਦੇ ਪੂਰੇ ਟਰੈਕਟਰ-ਟਰਾਲੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਨਾਲ ਵਾਹਨ ਨੂੰ ਕਾਫ਼ੀ ਵਿੱਤੀ ਨੁਕਸਾਨ ਹੋਇਆ ਹੈ। ਸਥਾਨਕ ਲੋਕਾਂ ਨੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਦੀ ਤੀਬਰਤਾ ਕਾਰਨ ਕਾਫ਼ੀ ਨੁਕਸਾਨ ਹੋਇਆ। ਹਾਦਸੇ ਤੋਂ ਬਾਅਦ ਕੁਝ ਸਮੇਂ ਲਈ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਾਇਆ ਰਿਹਾ ਅਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕੀਆਂ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments