Homeਪੰਜਾਬ09 ਮਈ ਨੂੰ ਜ਼ਿਲ੍ਹਾ ਕੋਰਟ ਕੰਪਲੈਕਸ ਸੰਗਰੂਰ ਸਮੇਤ ਮਲੇਰਕੋਟਲਾ, ਉਪ ਮੰਡਲ ਕੋਰਟ...

09 ਮਈ ਨੂੰ ਜ਼ਿਲ੍ਹਾ ਕੋਰਟ ਕੰਪਲੈਕਸ ਸੰਗਰੂਰ ਸਮੇਤ ਮਲੇਰਕੋਟਲਾ, ਉਪ ਮੰਡਲ ਕੋਰਟ ਕੰਪਲੈਕਸ ਧੂਰੀ, ਸੁਨਾਮ ਤੇ ਮੂਨਕ ਵਿਖੇ ਲੱਗੇਗੀ ਕੌਮੀ ਲੋਕ ਅਦਾਲਤ

ਸੰਗਰੂਰ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ), ਨਵੀਂ ਦਿੱਲੀ ਦੀਆਂ ਹਦਾਇਤਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਚੇਅਰਮੈਨ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਮੁਨੀਸ਼ ਸਿੰਗਲ ਦੀ ਅਗਵਾਈ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਸੰਗਰੂਰ ਅਤੇ ਮਲੋਰਕੋਟਲਾ ਸਮੇਤ ਉਪ ਮੰਡਲ ਕੋਰਟ ਕੰਪਲੈਕਸ ਧੂਰੀ, ਸੁਨਾਮ ਅਤੇ ਮੂਨਕ ਵਿਖੇ ਮਿਤੀ 09 ਮਈ, 2026 ਨੂੰ ਕੌਮੀ ਲੋਕ ਅਦਾਲਤ ਦਾ ਲਗਾਈ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਸਕੱਤਰ ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ ਮੈਡਮ ਦਲਜੀਤ ਕੌਰ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਮਾਨਯੋਗ ਅਦਾਲਤਾਂ ਵਿੱਚ ਪੈਂਡਿੰਗ ਕਰੀਮੀਨਲ ਕੰਪਾਊਂਡੇਬਲ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ. ਕੇਸ,ਮੈਟਰੀਮੋਨੀਅਲ, ਲੇਬਰ ਦੇ ਝਗੜੇ, ਲੈਂਡ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਪੇਅ ਅਲਾਊਂਸ, ਰੈਵਨਿਊ ਕੇਸ (ਜ਼ਿਲ੍ਹਾ ਅਤੇ ਹਾਈਕੋਰਟ ਕਚਹਿਰੀਆਂ ਵਿੱਚ ਪੈਂਡਿੰਗ) ਆਦਿ ਕੇਸ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪ੍ਰੀ ਲਿਟੀਗੇਸ਼ਨ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਲੇਬਰ ਝਗੜੇ ਅਤੇ ਹੋਰ ਆਦਿ ਕੇਸ ਲਗਾਏ ਜਾ ਰਹੇ ਹਨ।

ਉਨ੍ਹਾਂ ਨੇ ਦੱਸਿਆ ਕਿ ਜਿਹੜੇ ਲੋਕ ਆਪਣੇ ਉਕਤ ਵਿਸ਼ਿਆਂ ਨਾਲ ਸਬੰਧਤ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਚਾਹੁੰਦੇ ਹਨ ਉਹ ਸਬੰਧਤ ਮਾਨਯੋਗ ਅਦਾਲਤ ਵਿੱਚ,ਜਿੱਥੇ ਉਨ੍ਹਾਂ ਦਾ ਕੇਸ ਚਲਦਾ ਹੈ, ਆਪਣੀ ਅਰਜ਼ੀ ਦੇ ਸਕਦੇ ਹਨ ਜਾਂ ਨਵੇਂ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਸਬੰਧਤ ਕਾਨੂੰਨੀ ਸੇਵਾਵਾਂ ਅਥਾਰਟੀ/ਕਮੇਟੀ ਦੇ ਦਫ਼ਤਰ ਵਿੱਚ ਆਪਣੀ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਲੋਕ ਇਸ ਕੌਮੀ ਲੋਕ ਅਦਾਲਤ ਵਿੱਚ ਆਪਣੇ ਸਬੰਧਤ ਕੇਸ ਲਗਾ ਕੇ ਨਿਪਟਾਰਾ ਕਰਵਾਉਣ।

ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਫਾਇਦੇ ਬਾਰੇ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦਾ ਫ਼ੈਸਲਾ ਅੰਤਿਮ ਫ਼ੈਸਲਾ ਹੁੰਦਾ ਹੈ ਇਸ ਦੇ ਫ਼ੈਸਲੇ ਦੀ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ ਅਤੇ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ। ਲੋਕ ਅਦਾਲਤ ਵਿੱਚ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ।

ਇਸ ਦੇ ਨਾਲ ਹੀ ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ ਨੇ ਦੱਸਿਆ ਕਿ ਕਾਨੂੰਨੀ ਸਹਾਇਤਾ ਲੈਣ ਲਈ ਅਤੇ ਲੋਕ ਅਦਾਲਤਾਂ ਬਾਰੇ ਵਧੇਰੇ ਜਾਣਕਾਰੀ ਹਿੱਤ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਮਝੋਤਾ ਸਦਨ, ਸੰਗਰੂਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments