Homeਦੇਸ਼ਸੱਜਣ ਕੁਮਾਰ ਨੂੰ ਜ਼ਮਾਨਤ ਨਾ ਮਿਲਣ ’ਤੇ ਦਿੱਲੀ ਗੁਰਦੁਆਰਾ ਕਮੇਟੀ ਦਾ ਜ਼ੋਰਦਾਰ...

ਸੱਜਣ ਕੁਮਾਰ ਨੂੰ ਜ਼ਮਾਨਤ ਨਾ ਮਿਲਣ ’ਤੇ ਦਿੱਲੀ ਗੁਰਦੁਆਰਾ ਕਮੇਟੀ ਦਾ ਜ਼ੋਰਦਾਰ ਸਵਾਗਤ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਜ਼ਮਾਨਤ ਨਾ ਮਿਲਣ ਦੇ ਫੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ ਤੇ ਕਿਹਾ ਹੈ ਕਿ ਸੱਜਣ ਕੁਮਾਰ ਤੇ ਹੋਰ ਦੋਸ਼ੀਆਂ ਖਿਲਾਫ ਕਮੇਟੀ ਹਮੇਸ਼ਾ ਡੱਟ ਕੇ ਕਾਨੂੰਨੀ ਲੜਾਈ ਲੜਦੀ ਰਹੇਗੀ।
ਅੱਜ ਇਥੇ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸੱਜਣ ਕੁਮਾਰ ਬਹੁਤ ਲੰਬੇ ਸਮੇਂ ਤੋਂ ਇਹ ਕੋਸ਼ਿਸ਼ ਕਰ ਰਿਹਾ ਸੀ ਕਿ ਉਸਨੂੰ ਜ਼ਮਾਨਤ ਮਿਲ ਜਾਵੇ। ਉਸਨੇ ਇਹ ਬਹਾਨੇ ਵੀ ਬਣਾਏ ਕਿ ਉਹ 8 ਸਾਲਾਂ ਤੋਂ ਜੇਲ੍ਹ ਵਿਚ ਬੰਦ ਹੈ ਤੇ ਉਸਨੂੰ ਕਈ ਬਿਮਾਰੀਆਂ ਹਨ।
ਉਹਨਾਂ ਕਿਹਾ ਕਿ ਸੁਪਰੀਮ ਕੋਰਟ ਨੇ ਉਸਦੀ ਕੋਈ ਵੀ ਦਲੀਲ ਮੰਨਣ ਤੋਂ ਇਨਕਾਰ ਕਰ ਦਿੱਤਾ ਤੇ ਨਾਲ ਹੀ ਕਿਹਾ ਕਿ ਇਸਦੀ ਰੈਗੂਲਰ ਸੁਣਵਾਈ ਜੁਲਾਈ ਤੋਂ ਸ਼ੁਰੂ ਹੋਵੇਗੀ।
ਉਹਨਾਂ ਕਿਹਾ ਕਿ ਇਸ ਕੇਸ ਵਿਚ ਕਮੇਟੀ ਵੱਲੋਂ ਐਡਵੋਕੇਟ ਗੁਰਬਖਸ਼ ਸਿੰਘ, ਸੀਨੀਅਰ ਵਕੀਲ ਐਚ ਐਸ ਫੂਲਕਾ, ਆਰ ਐਸ ਚੀਮਾ ਜੀ, ਸੋਲਿਸਟਰ ਜਨਰਲ ਆਫ ਇੰਡੀਆ ਤੁਸ਼ਾਰ ਮਹਿਤਾ ਵੀ ਹਾਜ਼ਰ ਹੋਏ ਸਨ ਜਿਸ ਲਈ ਉਹ ਭਾਰਤ ਸਰਕਾਰ ਦੇ ਧੰਨਵਾਦੀ ਹਨ।
ਉਹਨਾਂ ਕਿਹਾ ਕਿ ਦਿੱਲੀ ਕਮੇਟੀ 1984 ਕਤਲੇਆਮ ਦੇ ਸਾਰੇ ਕੇਸਾਂ ਦੀ ਪੈਰਵੀ ਡੱਟ ਕੇ ਕਰ ਰਹੀ ਹੈ ਤੇ ਹਰ ਦੋਸ਼ੀ ਨੂੰ ਸਜ਼ਾ ਮਿਲਣੀ ਯਕੀਨੀ ਬਣਾਈ ਜਾਵੇਗੀ ਭਾਵੇਂ ਇਸ ਵਾਸਤੇ ਜਿੰਨੀ ਮਰਜ਼ੀ ਲੰਬੀ ਕਾਨੂੰਨੀ ਲੜਾਈ ਲੜਨੀ ਪਵੇ।
ਅੱਜ ਅਦਾਲਤ ਵਿਚ ਸੁਣਵਾਈ ਲੜਾਈ ਨੂੰ ਸੰਜੀਦਗੀ ਨਾਲ ਲੜਨ ਲਈ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਆਪਣੀ ਟੀਮ ਨਾਲ ਵਿਸ਼ੇਸ਼ ਤੌਰ ’ਤੇ ਮੌਜ਼ੁਦ ਰਹੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments