Homeਪੰਜਾਬਮੋਹਾਲੀ 'ਚ ਗੁਟਕਾ ਸਾਹਿਬ ਦੀ ਬੇਅਦਬੀ , ਫੈਲੀ ਹਫੜਾ-ਦਫੜੀ

ਮੋਹਾਲੀ ‘ਚ ਗੁਟਕਾ ਸਾਹਿਬ ਦੀ ਬੇਅਦਬੀ , ਫੈਲੀ ਹਫੜਾ-ਦਫੜੀ

ਮੋਹਾਲੀ: ਮੋਹਾਲੀ ਵਿੱਚ ਬੇਅਦਬੀ ਦੀ ਇੱਕ ਘਟਨਾ ਸਾਹਮਣੇ ਆਈ ਹੈ। ਏਅਰਪੋਰਟ ਰੋਡ ‘ਤੇ ਸਥਿਤ ਸੋਹਾਣਾ ਸਾਹਿਬ ਗੁਰਦੁਆਰਾ ਸਾਹਿਬ ਨੇੜੇ ਬੀਤੀ ਰਾਤ ਬੇਅਦਬੀ ਦੀ ਘਟਨਾ ਵਾਪਰੀ ਹੈ ,ਜਿੱਥੇ ਗੁਟਕਾ ਸਾਹਿਬ ਦੇ ਹਿੱਸੇ ਪਾੜ ਕੇ ਸੜਕ ਦੇ ਕਿਨਾਰੇ ਸੁੱਟ ਦਿੱਤੇ ਗਏ । ਜਦੋਂ ਲੋਕਾਂ ਨੂੰ ਇਸ ਬਾਰੇ ਵਿੱਚ ਪਤਾ ਲੱਗਾ ਤਾਂ ਹਰ ਪਾਸੇ ਹਫੜਾ-ਦਫੜੀ ਦਾ ਮਾਹੌਲ ਪੈਂਦਾ ਹੋ ਗਿਆ ਅਤੇ ਸਿੱਖ ਸੰਗਠਨਾਂ ਅਤੇ ਕਈ ਰਾਜਨੀਤਿਕ ਪਾਰਟੀਆਂ ਦੇ ਆਗੂ ਮੌਕੇ ‘ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਉੱਥੇ ਮੌਜੂਦ ਲੋਕਾਂ ਨੂੰ ਸ਼ਾਂਤ ਕੀਤਾ ।

ਲੋਕਾਂ ਨੇ ਗੁਟਕਾ ਸਾਹਿਬ ਦੇ ਖਿੰਡੇ ਹੋਏ ਪੰਨੇ ਇਕੱਠੇ ਕੀਤੇ। ਜਿਵੇਂ ਹੀ ਘਟਨਾ ਦੀ ਖ਼ਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ, ਲੋਕ ਅੱਜ ਸਵੇਰੇ ਸਿੰਘ ਸ਼ਹੀਦਾਂ ਗੁਰਦੁਆਰੇ ਦੇ ਬਾਹਰ ਇਕੱਠੇ ਹੋ ਗਏ ਅਤੇ ਸੜਕ ਜਾਮ ਕਰ ਦਿੱਤੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਪੁਲਿਸ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਜਲਦੀ ਗ੍ਰਿਫ਼ਤਾਰ ਕਰੇ ਅਤੇ ਨੇੜਲੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਵਰਤੋਂ ਕਰਕੇ ਦੋਸ਼ੀਆਂ ਦੀ ਪਛਾਣ ਕਰੇ। ਪੁਲਿਸ ਨੇ ਜਨਤਾ ਨੂੰ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments