ਲੁਧਿਆਣਾ : ਲੁਧਿਆਣਾ (Ludhiana) ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬੱਸ ਸਟੈਂਡ ਨੇੜੇ ਪੁਲ ਦੇ ਹੇਠਾਂ ਰਹਿੰਦੇ ਇੱਕ ਰਿਕਸ਼ਾ ਚਾਲਕ ‘ਤੇ ਕੁਝ ਲੋਕਾਂ ਨੇ ਪੱਥਰ ਮਾਰਕੇ ਕਤਲ ਕਰ ਦਿੱਤਾ।
ਇਸ ਸਬੰਧੀ ਰਾਹਗੀਰਾਂ ਨੇ ਸਵੇਰੇ ਖੂਨ ਨਾਲ ਲੱਥਪੱਥ ਲਾਸ਼ ਦੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 5 ਅਧੀਨ ਪੈਂਦੇ ਚੌਕੀ ਬੱਸ ਸਟੈਂਡ ਦੀ ਪੁਲਿਸ ਮੌਕੇ ’ਤੇ ਪੁੱਜੀ। ਪੁਲਿਸ ਮ੍ਰਿਤਕ ਦੀ ਪਹਿਚਾਣ ਨਹੀਂ ਕਰ ਸਕੀ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।