ਜਲੰਧਰ : ਸ਼ਹਿਰ ‘ਚ ਹੁਣੇ ਹੁਣੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦੋਮੋਰੀਆ ਪੁਲ ਨੇੜੇ ਆਈਸ ਫੈਕਟਰੀ ‘ਚ ਗੈਸ ਲੀਕ ਹੋ ਗਈ, ਜਿਸ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੌਰਾਨ ਕਈ ਲੋਕਾਂ ਦੇ ਬੇਹੋਸ਼ ਹੋਣ ਦੀਆਂ ਖ਼ਬਰਾਂ ਹਨ। ਹਾਲਾਂਕਿ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਨੇ ਸੜਕ ਨੂੰ ਦੋਵੇਂ ਪਾਸਿਓਂ ਬੰਦ ਕਰ ਦਿੱਤਾ ਹੈ ਅਤੇ ਸਾਰੀ ਆਵਾਜਾਈ ਨੂੰ ਦੋਮੋਰੀਆ ਪੁਲ ’ਤੇ ਭੇਜਿਆ ਜਾ ਰਿਹਾ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ-3 ਦੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਗੈਸ ਦਾ ਪ੍ਰਭਾਵ ਖਤਮ ਹੋਣ ਤੋਂ ਬਾਅਦ ਹੀ ਕਿਸੇ ਵੀ ਵਿਅਕਤੀ ਨੂੰ ਉਕਤ ਰੂਟ ‘ਤੇ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਆਈਸ ਫੈਕਟਰੀ ਵਿੱਚ ਲੀਕ ਹੋਣ ਵਾਲੀ ਗੈਸ ਅਮੋਨੀਆ ਗੈਸ (ਐਨ.ਐਚ.3) ਗੈਸ ਹੈ, ਜਿਸ ਦੀ ਟੀਮ ਨੇ ਆ ਕੇ ਵਾਲਵ ਬੰਦ ਕਰ ਦਿੱਤੀ ਅਤੇ ਫਾਇਰ ਬ੍ਰਿਗੇਡ ਨੂੰ ਕਿਹਾ ਕਿ ਇਸ ‘ਤੇ ਪਾਣੀ ਪਾਓ ਤਾਂ ਗੈਸ ਆਪਣੇ-ਆਪ ਬੰਦ ਹੋ ਜਾਵੇਗੀ, ਪਰ ਅਜੇ ਤੱਕ ਫਾਇਰ ਬ੍ਰਿਗੇਡ ਵੱਲੋਂ ਕੋਈ ਕਾਰਵਾਈ ਨਹੀਂ ਹੋਈ।