Homeਹਰਿਆਣਾਬਿੱਗ ਬੌਸ OTT-2 ਦੇ ਜੇਤੂ ਐਲਵਿਸ਼ ਯਾਦਵ ਨੂੰ ਜਾਨੋਂ ਮਾਰਨ ਦੀ ਮਿਲੀ...

ਬਿੱਗ ਬੌਸ OTT-2 ਦੇ ਜੇਤੂ ਐਲਵਿਸ਼ ਯਾਦਵ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਗੁਰੂਗ੍ਰਾਮ : ਬਿੱਗ ਬੌਸ OTT-2 ਦੇ ਜੇਤੂ ਐਲਵਿਸ਼ ਯਾਦਵ ਤੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਬਦਮਾਸ਼ਾਂ ਨੇ ਵਿਦੇਸ਼ੀ ਨੰਬਰ ਤੋਂ WhatsApp ਸੁਨੇਹਾ ਭੇਜ ਕੇ ਨਾ ਸਿਰਫ਼ ਐਲਵਿਸ਼ ਯਾਦਵ, ਸਗੋਂ ਉਨ੍ਹਾਂ ਦੇ ਪਿਤਾ ਨੂੰ ਵੀ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ। ਦੋਸ਼ੀਆਂ ਨੇ ਦੋ ਦਿਨਾਂ ਦੇ ਅੰਦਰ ਰਕਮ ਨਾ ਦੇਣ ‘ਤੇ ਗੋਲੀ ਮਾਰਨ ਦੀ ਧਮਕੀ ਦਿੱਤੀ ਹੈ। ਸ਼ਿਕਾਇਤ ਮਿਲਣ ‘ਤੇ ਗੁਰੂਗ੍ਰਾਮ ਪੁਲਿਸ ਨੇ ਸੈਕਟਰ-56 ਪੁਲਿਸ ਸਟੇਸ਼ਨ ਵਿੱਚ ਭਾਰਤੀ ਦੰਡ ਸੰਹਿਤਾ ਦੀ ਧਾਰਾ 308(2) ਅਤੇ 351(2) ਦੇ ਤਹਿਤ ਮਾਮਲਾ ਦਰਜ ਕੀਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ।

10 ਕਰੋੜ ਰੁਪਏ ਦੀ ਮੰਗ

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ, ਐਲਵਿਸ਼ ਯਾਦਵ ਨੇ ਕਿਹਾ ਕਿ 5 ਮਈ ਨੂੰ ਉਨ੍ਹਾਂ ਦੇ ਮੋਬਾਇਲ ’ਤੇ ਇੱਕ ਵਿਦੇਸ਼ੀ ਨੰਬਰ ਤੋਂ ਇੱਕ ਵਟਸਐਪ ਕਾਲ ਆਈ, ਜਿਸਦਾ ਉਨਾਂ ਨੇ ਜਵਾਬ ਨਹੀਂ ਦਿੱਤਾ। ਇਸ ਤੋਂ ਕੁਝ ਦੇਰ ਬਾਅਦ ਉਸੇ ਨੰਬਰ ਤੋਂ ਇੱਕ ਸੁਨੇਹਾ ਆਇਆ, ਜਿਸ ਵਿੱਚ ਭੇਜਣ ਵਾਲੇ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਦੱਸਿਆ। ਸੁਨੇਹੇ ਵਿੱਚ ਐਲਵਿਸ਼ ਤੋਂ 10 ਕਰੋੜ ਰੁਪਏ ਦੀ ਮੰਗ ਕੀਤੀ ਗਈ ਅਤੇ ਰਕਮ ਦੋ ਦਿਨਾਂ ਵਿੱਚ ਦੇਣ ਲਈ ਕਿਹਾ ਗਿਆ। ਪੈਸੇ ਨਾ ਦੇਣ ‘ਤੇ ਗੋਲੀ ਮਾਰਨ ਦੀ ਧਮਕੀ ਵੀ ਦਿੱਤੀ ਗਈ। ਇਹੀ ਧਮਕੀ ਭਰਿਆ ਸੁਨੇਹਾ ਉਨ੍ਹਾਂ ਦੇ ਪਿਤਾ ਦੇ ਮੋਬਾਇਲ ਤੇ ਵੀ ਭੇਜਿਆ ਗਿਆ। ਇਸ ’ਤੇ ਉਨ੍ਹਾਂ ਨੇ ਸੈਕਟਰ 56 ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ। ਪੁਲਿਸ ਨੇ ਸ਼ਕਾਇਤ ਤੋਂ ਬਾਅਦ, ਸੈਕਟਰ 56 ਪੁਲਿਸ ਸਟੇਸ਼ਨ ਨੇ ਮਾਮਲਾ ਦਰਜ ਕਰ ਕੇ ਜਾਂਚ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤੀ। ਪੁਲਿਸ ਹੁਣ ਕਾਲਾਂ ਅਤੇ ਸੁਨੇਹਿਆਂ ਦੇ ਸਥਾਨ ਅਤੇ ਸਰੋਤ ਦਾ ਪਤਾ ਲਗਾਉਣ ਲਈ ਕੰਮ ਕਰ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments