Homeਪੰਜਾਬਸੰਗਰੂਰ ਦੇ ਆਂਗਣਵਾੜੀ ਕੇਂਦਰਾਂ ’ਚ ਮਨਾਇਆ ਗਿਆ ਮਹੀਨਾਵਾਰ ਈ.ਸੀ.ਸੀ.ਈ. ਦਿਵਸ

ਸੰਗਰੂਰ ਦੇ ਆਂਗਣਵਾੜੀ ਕੇਂਦਰਾਂ ’ਚ ਮਨਾਇਆ ਗਿਆ ਮਹੀਨਾਵਾਰ ਈ.ਸੀ.ਸੀ.ਈ. ਦਿਵਸ

ਸੰਗਰੂਰ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸੰਗਰੂਰ ਅਨੁਪ੍ਰੀਆ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਮਹੀਨਾਵਾਰ ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਦਿਵਸ ਬੜੇ ਉਤਸ਼ਾਹ ਅਤੇ ਸਰਗਰਮ ਭਾਗੀਦਾਰੀ ਨਾਲ ਮਨਾਇਆ ਗਿਆ।

ਇਸ ਦੌਰਾਨ 0 ਤੋਂ 6 ਸਾਲ ਤੱਕ ਦੇ ਬੱਚਿਆਂ ਲਈ ਵੱਖ-ਵੱਖ ਰੁਚਿਕਰ, ਮਨੋਰੰਜਕ ਅਤੇ ਸਿੱਖਣਯੋਗ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਰਾਹੀਂ ਬੱਚਿਆਂ ਦੇ ਬੌਧਿਕ, ਮਾਨਸਿਕ ਅਤੇ ਰਚਨਾਤਮਕ ਵਿਕਾਸ ਨੂੰ ਪ੍ਰੋਤਸਾਹਿਤ ਕੀਤਾ ਗਿਆ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਬੱਚਿਆਂ ਨੂੰ ਪੱਤਿਆਂ, ਰੰਗਾਂ, ਕਾਗਜ਼ ਦੇ ਟੁਕੜਿਆਂ ਅਤੇ ਹੋਰ ਸਿੱਖਣ ਸਮੱਗਰੀ ਦੀ ਵਰਤੋਂ ਕਰਕੇ ਖੇਡ-ਅਧਾਰਿਤ ਗਤੀਵਿਧੀਆਂ ਵਿੱਚ ਸ਼ਾਮਲ ਕੀਤਾ ਗਿਆ।

ਬੱਚਿਆਂ ਨੂੰ ਖੇਡ-ਖੇਡ ਵਿੱਚ ਰੰਗਾਂ ਨਾਲ ਆਕ੍ਰਿਤੀਆਂ ਤਿਆਰ ਕਰਵਾਈਆਂ ਗਈਆਂ ਅਤੇ ਕਾਗਜ਼ ਦੇ ਵੱਖ-ਵੱਖ ਟੁਕੜਿਆਂ ਨਾਲ ਰਚਨਾਤਮਕ ਕਿਰਿਆਵਾਂ ਕਰਵਾਈਆਂ ਗਈਆਂ, ਜਿਸ ਵਿੱਚ ਬੱਚਿਆਂ ਨੇ ਬਹੁਤ ਉਤਸ਼ਾਹ ਅਤੇ ਰੁਚੀ ਨਾਲ ਭਾਗ ਲਿਆ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਦੀ ਸਿੱਖਣ ਸਮਰੱਥਾ, ਸਾਂਝੀ ਭਾਗੀਦਾਰੀ ਅਤੇ ਸਿਰਜਣਾਤਮਕ ਯੋਗਤਾਵਾਂ ਵਿੱਚ ਵਾਧਾ ਹੋਇਆ।

ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੁਪ੍ਰੀਆ ਸਿੰਘ ਗਿੱਲ ਨੇ ਦੱਸਿਆ ਕਿ ਈ.ਸੀ.ਸੀ.ਈ. ਦਿਵਸ ਮਨਾਉਣ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਸ਼ੁਰੂਆਤੀ ਸਿੱਖਣ ਦੀਆਂ ਸਮਰੱਥਾਵਾਂ ਨੂੰ ਮਜ਼ਬੂਤ ਕਰਨਾ, ਉਨ੍ਹਾਂ ਦੇ ਸਰਵਾਂਗੀਣ ਵਿਕਾਸ ਨੂੰ ਯਕੀਨੀ ਬਣਾਉਣਾ ਅਤੇ ਮਾਪਿਆਂ ਨੂੰ ਬੱਚਿਆਂ ਦੀ ਸਿਹਤ, ਪੋਸ਼ਣ, ਸਫਾਈ ਅਤੇ ਟੀਕਾਕਰਣ ਸਬੰਧੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਖੇਡ-ਅਧਾਰਿਤ ਸਿੱਖਿਆ ਬੱਚਿਆਂ ਦੇ ਬੌਧਿਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।

ਇਸ ਮੌਕੇ ਕੇਂਦਰਾਂ ਵਿੱਚ ਬੱਚਿਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ ਅਤੇ ਮਾਪਿਆਂ ਨੇ ਵੀ ਬੜੇ ਉਤਸ਼ਾਹ ਨਾਲ ਹਾਜ਼ਰੀ ਭਰਦਿਆਂ ਵਿਭਾਗ ਦੀ ਇਸ ਪਹਿਲ ਦੀ ਸਰਾਹਨਾ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments