ਅੰਮ੍ਰਿਤਸਰ : ਹਰਿਮੰਦਰ ਸਾਹਿਬ (Golden Temple) ਦੇ ਬਾਹਰ ਇਕ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਲਈ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ (Sri Guru Nanak Dev Hospital) ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਇਸ ਦੇ ਨਾਲ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਉਸ ਨੇ ਏ.ਐਸ.ਆਈ ਦੇ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ।