Homeਪੰਜਾਬਦਰਦਨਾਕ ਸੜਕ ਹਾਦਸੇ 'ਚ ਅੱਠਵੀਂ ਜਮਾਤ ਦੇ ਵਿਦਿਆਰਥੀ ਦੀ ਹੋਈ ਮੌਤ

ਦਰਦਨਾਕ ਸੜਕ ਹਾਦਸੇ ‘ਚ ਅੱਠਵੀਂ ਜਮਾਤ ਦੇ ਵਿਦਿਆਰਥੀ ਦੀ ਹੋਈ ਮੌਤ

ਤਰਨਤਾਰਨ : ਜ਼ਿਲ੍ਹੇ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡ ਫਤਿਹਾਬਾਦ ਵਿੱਚ ਅੱਜ, ਸੋਮਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਅੱਠਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗੈਸ ਸਿਲੰਡਰਾਂ ਨਾਲ ਭਰੀ ਇੱਕ ਗੱਡੀ ਨੇ ਬੱਚੇ ਨੂੰ ਕੁਚਲ ਦਿੱਤਾ । ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਰਿਪੋਰਟਾਂ ਅਨੁਸਾਰ, ਮ੍ਰਿਤਕ ਵਿਦਿਆਰਥੀ ਦੀ ਪਛਾਣ ਧੀਰਜ ਤੇਜਪਾਲ ਵਜੋਂ ਹੋਈ ਹੈ, ਜੋ ਆਮ ਵਾਂਗ ਸਕੂਲ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਸਕੂਲ ਤੋਂ ਕੁਝ ਹੀ ਦੂਰੀ ‘ਤੇ ਉਹ ਗੈਸ ਸਿਲੰਡਰਾਂ ਵਾਲੀ ਗੱਡੀ ਦੀ ਚਪੇਟ ਵਿੱਚ ਆ ਗਿਆ , ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਮ੍ਰਿਤਕ ਬੱਚੇ ਦੇ ਪਿਤਾ ਨਿੰਦਰ ਸਿੰਘ ਅਤੇ ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਧੀਰਜ ਇੱਕ ਹੁਸ਼ਿਆਰ ਵਿਦਿਆਰਥੀ ਸੀ ਅਤੇ ਉਸਦਾ ਸੁਭਾਅ ਬਹੁਤ ਸ਼ਾਂਤ ਸੀ। ਹਾਦਸੇ ਦੀ ਖ਼ਬਰ ਮਿਲਦੇ ਹੀ ਪਰਿਵਾਰ ਅਤੇ ਸਕੂਲ ਸਟਾਫ ਵਿੱਚ ਸੋਗ ਦੀ ਲਹਿਰ ਦੌੜ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਫਤਿਹਾਬਾਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments