ਚੰਡੀਗੜ੍ਹ: ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਪਾਰਟੀ ਨੇਤਾ ਦੀਪਕ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਦੱਸ ਦੇਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਥਿਤ ਬੈਂਕ ਲੋਨ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿੱਚ ਅੱਜ, ਸੋਮਵਾਰ ਨੂੰ ਆਮ ਆਦਮੀ ਪਾਰਟੀ (AAP) ਦੇ ਨੇਤਾ ਦੀਪਕ ਸਿੰਗਲਾ ਅਤੇ ਕਈ ਹੋਰਾਂ ਨਾਲ ਜੁੜੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ।











