Homeਪੰਜਾਬਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ 'ਚ ਰਾਸ਼ਨ ਕਿੱਟਾਂ ਵੰਡ ਕੇ...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ‘ਚ ਰਾਸ਼ਨ ਕਿੱਟਾਂ ਵੰਡ ਕੇ ਕੀਤੀ ਮੇਰੀ ਰਸੋਈ ਦੀ ਸ਼ੁਰੂਆਤ

ਪਟਿਆਲਾ : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਤਹਿਤ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਪਟਿਆਲਾ ਦੇ ਦਸਮੇਸ਼ ਨਗਰ ਵਿਖੇ “ਮੇਰੀ ਰਸੋਈ” ਸਕੀਮ ਅਧੀਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਕਰੀਬ 500 ਪਰਿਵਾਰਾਂ ਨੂੰ ਰੋਜ਼ਾਨਾ ਦੀ ਵਰਤੋਂ ਵਾਲੀਆਂ ਰਾਸ਼ਨ ਸਮੱਗਰੀ ਨਾਲ ਭਰੀਆਂ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਪਰਿਵਾਰ ਆਪਣੇ ਆਪ ਨੂੰ ਇਕੱਲਾ, ਬੇਸਹਾਰਾ ਜਾਂ ਲਾਚਾਰ ਨਾ ਸਮਝੇ। ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਦੀਆਂ ਮੁੱਢਲੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਸਿਹਤ ਮੰਤਰੀ ਨੇ ਕਿਹਾ ਕਿ “ਮੇਰੀ ਰਸੋਈ” ਸਕੀਮ ਦਾ ਮਕਸਦ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਹੈ ਤਾਂ ਜੋ ਉਹਨਾਂ ਨੂੰ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਅਜਿਹੀਆਂ ਹੋਰ ਵੀ ਕਈ ਸਕੀਮਾਂ ਸਫਲਤਾਪੂਰਵਕ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਿਤ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਘਰ ਤੱਕ ਸੁਵਿਧਾਵਾਂ ਪਹੁੰਚਾਉਣਾ ਅਤੇ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਤਰੱਕੀ ਦੇ ਰਾਹ ’ਤੇ ਅੱਗੇ ਵਧਣਾ ਹੈ।

ਇਸ ਮੌਕੇ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਹਾਇਤਾ ਲਈ ਧੰਨਵਾਦ ਕਰਦਿਆਂ ਕਿਹਾ ਕਿ “ਮੇਰੀ ਰਸੋਈ” ਵਰਗੀਆਂ ਯੋਜਨਾਵਾਂ ਲੋੜਵੰਦ ਲੋਕਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀਆਂ ਹਨ। ਲੋਕਾਂ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਇਹ ਉਪਰਾਲੇ ਸਮਾਜ ਵਿੱਚ ਸਾਂਝ ਅਤੇ ਭਰੋਸੇ ਨੂੰ ਹੋਰ ਮਜ਼ਬੂਤ ਕਰ ਰਹੇ ਹਨ।

ਇਸ ਮੌਕੇ ’ਤੇ ਜਸਵੀਰ ਸਿੰਘ ਗਾਂਧੀ, ਐਸ.ਕੇ. ਚਰਨਜੀਤ ਸਿੰਘ, ਗਜਨ ਸਿੰਘ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਮੋਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments