Homeਪੰਜਾਬਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਸਕੂਲਾਂ ਤੇ ਦਫਤਰਾਂ ਦੇ ਸਮੇਂ ’ਚ ਕੀਤਾ...

ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਸਕੂਲਾਂ ਤੇ ਦਫਤਰਾਂ ਦੇ ਸਮੇਂ ’ਚ ਕੀਤਾ ਬਦਲਾਵ

ਜਲੰਧਰ : ਪੰਜਾਬ ਵਿੱਚ ਵੱਧ ਰਹੀ ਗਰਮੀ ਅਤੇ ਤੇਜ਼ ਲੂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਵਿਦਿਆਰਥੀਆਂ, ਅਧਿਆਪਕਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਰਾਹਤ ਦੇਣ ਦੇ ਲਈ, ਸਾਰੇ ਸਰਕਾਰੀ ਸਕੂਲਾਂ ਅਤੇ ਦਫਤਰਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਸ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਨਵਾਂ ਸਮਾਂ, 25 ਮਈ ਸੋਮਵਾਰ ਤੋਂ ਲਾਗੂ ਹੋਵੇਗਾ।

ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਖੁੱਲ੍ਹਣਗੇ ਸਕੂਲ ਅਤੇ ਦਫਤਰ

ਸਰਕਾਰ ਦੇ ਨਵੇਂ ਹੁਕਮਾਂ ਦੇ ਅਨੁਸਾਰ ਹੁਣ ਸੂਬੇ ਦੇ ਸਾਰੇ ਸਰਕਾਰੀ ਸਕੂਲਾ ਵਿੱਚ ਸਾਰੀਆਂ ਕਲਾਸਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਰਹੇਗਾ। ਇਸ ਦੇ ਨਾਲ ਹੀ ਸਰਕਾਰੀ ਦਫਤਰਾਂ ਦਾ ਸਮਾਂ ਵੀ ਬਦਲਿਆ ਗਿਆ ਹੈ ਤਾਂ ਜੋ ਕਰਮਚਾਰੀਆਂ ਨੂੰ ਦੁਪਹਿਰ ਦੀ ਤੇਜ਼ ਗਰਮੀ ਤੋਂ ਬਚਾਇਆ ਜਾ ਸਕੇ।

ਗਰਮੀ ਅਤੇ ਲੂ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਲਿਆ ਇਹ ਫੈਸਲਾ

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਕਈ ਜ਼ਿਲ੍ਹਿਆਂ ਵਿੱਚ ਪਾਰਾ 45 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਗਰਮੀ ਦੀ ਚੇਤਾਵਨੀ ਤੋਂ ਬਾਅਦ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਦੁਪਹਿਰ ਵੇਲੇ ਤੇਜ਼ ਧੁੱਪ ਅਤੇ ਗਰਮ ਹਵਾਵਾਂ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ‘ਤੇ ਗੰਭੀਰ ਪ੍ਰਭਾਵ ਪਾ ਸਕਦੀਆਂ ਹਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਸਕੂਲ ਅਤੇ ਦਫਤਰ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments