Homeਪੰਜਾਬਲੁਧਿਆਣਾ ਜ਼ਿਲ੍ਹੇ ਦੇ ਪ੍ਰੀਤ ਪੈਲੇਸ ਦੇ ਨੇੜੇ ਸਕਾਰਪੀਓ ਕਾਰ ਦਾ ਕਹਿਰ, ਕਈ...

ਲੁਧਿਆਣਾ ਜ਼ਿਲ੍ਹੇ ਦੇ ਪ੍ਰੀਤ ਪੈਲੇਸ ਦੇ ਨੇੜੇ ਸਕਾਰਪੀਓ ਕਾਰ ਦਾ ਕਹਿਰ, ਕਈ ਵਾਹਨਾਂ ਨੂੰ ਮਾਰੀ ਟੱਕਰ

ਲੁਧਿਆਣਾ : ਲੁਧਿਆਣਾ ਜ਼ਿਲ੍ਹੇ ਦੇ ਪ੍ਰੀਤ ਪੈਲੇਸ ਦੇ ਨੇੜੇ ਇੱਕ ਬੇਕਾਬੂ ਸਕਾਰਪੀਓ ਕਾਰ ਨੇ ਭਾਰੀ ਤਬਾਹੀ ਮਚਾ ਦਿੱਤੀ ਹੈ। ਦਰਅਸਲ, ਸਕਾਰਪੀਓ ਉਲਟ ਦਿਸ਼ਾ ਤੋਂ ਆ ਰਹੇ ਇੱਕ ਵਾਹਨ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਸਕਾਰਪੀਓ ਦੀ ਟੱਕਰ ਤੋਂ ਬਾਅਦ ਦੂਸਰੀ ਗੱਡੀ ਪੂਰੀ ਤਰ੍ਹਾਂ ਉਸ ਦੇ ਅੰਦਰ ਘੁੱਸ ਗਈ। ਇਸ ਦੌਰਾਨ ਸੜਕ ਕਿਨਾਰੇ ਖੜ੍ਹੇ ਵਿਅਕਤੀ ਨੇ ਭੱਜ ਕੇ ਆਪਣੀ ਜਾਨ ਬਚਾਈ। ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਸੀ.ਸੀ.ਟੀ.ਵੀ. ਫੁਟੇਜ ਵਿੱਚ ਦਿਖਾਇਆ ਗਿਆ ਹੈ ਕਿ ਤੇਜ਼ ਰਫ਼ਤਾਰ ਸਕਾਰਪੀਓ ਅਚਾਨਕ ਕੰਟਰੋਲ ਗੁਆ ਬੈਠੀ ਅਤੇ ਸੜਕ ਕਿਨਾਰੇ ਖੜ੍ਹੇ ਦੋ ਹੋਰ ਵਾਹਨਾਂ ਨਾਲ ਟਕਰਾ ਗਈ।

ਇਸ ਤੋਂ ਬਾਅਦ ਸੜਕ ਕਿਨਾਰੇ ਖੜ੍ਹੇ ਦੋ ਹੋਰ ਵਾਹਨਾਂ ਨਾਲ ਟਕਰਾ ਜਾਂਦੀ ਹੈ। ਹਾਦਸੇ ਵਿੱਚ 4 ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਉੱਥੇ ਹੀ ਹਾਦਸੇ ਤੋਂ ਬਾਅਦ ਸਕਾਰਪੀਓ ਚਾਲਕ ਨੇ ਕਮਰੇ ਵਿੱਚ ਵੜ ਕੇ ਜਾਨ ਬਚਾਈ। ਇਸ ਦੌਰਾਨ ਸਕਾਰਪੀਓ ਚਾਲਕ ਨਾਲ ਗੱਲ ਕੀਤੀ ਗਈ, ਤਾਂ ਚਾਲਕ ਦਾ ਕਹਿਣਾ ਸੀ ਕਿ ਬ੍ਰੇਕ ਨਾ ਲੱਗਣ ਕਾਰਨ ਹਾਦਸਾ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਚਾਲਕ ਨੇ ਕਿਹਾ ਕਿ ਘਰਵਾਲਿਆਂ ਨੂੰ ਸੂਚਿਤ ਕਰ ਦਿੱਤਾ ਹੈ। ਜਿਸ ਤੋਂ ਬਾਅਦ ਉਹ ਪੰਪ ਦੇ ਕਮਰੇ ਵਿੱਚ ਚਲਾ ਗਿਆ।

ਸੀ.ਸੀ.ਟੀ.ਵੀ. ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਘਟਨਾ ਦੌਰਾਨ ਵਿਅਕਤੀ ਆਪਣੀ ਜਾਨ ਬਚਾਉਣ ਲਈ ਭੱਜ ਗਿਆ, ਨਹੀਂ ਤਾਂ ਵੱਡਾ ਹਾਦਸਾ ਹੋ ਸਕਦਾ ਸੀ। ਮੌਕੇ ‘ਤੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਅਤੇ ਪੁਲਿਸ ਨੂੰ ਘਟਨਾ ਬਾਰੇ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।

ਇਸ ਦੌਰਾਨ ਦੂਸਰੇ ਕਾਰ ਡਰਾਈਵਰ ਨੇ ਦੱਸਿਆ ਕਿ ਉਸਦੀ ਡਸਟਰ ਕਾਰ ਸੜਕ ਕਿਨਾਰੇ ਖੜ੍ਹੀ ਸੀ ਅਤੇ ਉਹ ਕਿਸੇ ਕੰਮ ਲਈ ਬੈਂਕ ਜਾ ਰਿਹਾ ਸੀ। ਇਸ ਦੌਰਾਨ ਸਕਾਰਪੀਓ ਡਰਾਈਵਰ ਨੇ ਉਸਦੀ ਕਾਰ ਨੂੰ ਸਿੱਧੀ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਡਸਟਰ ਡਰਾਈਵਰ ਨੇ ਦੱਸਿਆ ਕਿ ਇਹ ਹਾਦਸਾ ਪਲਕ ਝਪਕਣ ਕਾਰਨ ਹੋਇਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments