Homeਪੰਜਾਬਪੰਜਾਬ 'ਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਤੇ 21 ਨਗਰ ਪੰਚਾਇਤਾਂ...

ਪੰਜਾਬ ‘ਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਤੇ 21 ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਿੰਗ ਹੋਈ ਸ਼ੁਰੂ

ਪੰਜਾਬ: ਪੰਜਾਬ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਿੰਗ ਸਵੇਰੇ 8:00 ਵਜੇ ਸ਼ੁਰੂ ਹੋ ਗਈ ਹੈ। ਵੋਟਰ ਆਪਣੀ ਵੋਟ ਪਾਉਣ ਲਈ ਪੋਲਿੰਗ ਬੂਥਾਂ ‘ਤੇ ਪਹੁੰਚ ਰਹੇ ਹਨ। ਇਨ੍ਹਾਂ ਚੋਣਾਂ ਵਿੱਚ, ਰਾਜ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੀ ਨੁਮਾਇੰਦਗੀ ਕਰਨ ਵਾਲੇ ਕੁੱਲ 7,555 ਉਮੀਦਵਾਰ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ।

ਲਾਈਵ ਅੱਪਡੇਟ:
ਬਠਿੰਡਾ-ਥਾਣਾ ਕੈਂਟ ਦੇ ਬਾਹਰ ਧਰਨਾ ਦੇ ਰਹੇ ਭਾਜਪਾ ਵਰਕਰਾਂ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ

ਬਠਿੰਡਾ (ਵਾਰਡ ਨੰਬਰ 2): ਦੇਰ ਰਾਤ ਹਾਈ-ਵੋਲਟੇਜ ਡਰਾਮਾ ‘ਆਪ’ ਅਤੇ ਭਾਜਪਾ ਆਹਮੋ-ਸਾਹਮਣੇ
ਵੋਟ ਖਰੀਦਣ ਦੇ ਦੋਸ਼ਾਂ ਨੂੰ ਲੈ ਕੇ ਵਿਵਾਦ ਭੜਕਿਆ, ਪੁਲਿਸ ਦੀ ਮੌਜੂਦਗੀ ਵਿੱਚ ਇੱਕ ਰਿਹਾਇਸ਼ ਵਿੱਚ ਜ਼ਬਰਦਸਤੀ ਦਾਖਲ ਹੋਣ ਦੇ ਵੀ ਦੋਸ਼

ਬਠਿੰਡਾ: ਵੋਟਿੰਗ ਤੋਂ ਪਹਿਲਾਂ ਵਾਰਡ ਨੰਬਰ 3 ਵਿੱਚ ਚੱਲੀਆਂ ਗੋਲੀਆਂ , ਬਠਿੰਡਾ ਸ਼ਹਿਰ ਵਿੱਚ ਚੋਣ ਮਾਹੌਲ ਗਰਮ

ਬਰਨਾਲਾ: ਨਗਰ ਨਿਗਮ ਚੋਣਾਂ ਲਈ ਅੱਜ 48 ਵਾਰਡਾਂ ਵਿੱਚ ਵੋਟਿੰਗ ਸ਼ੁਰੂ ਹੋ ਗਈ ਹੈ। ਸ਼ਹਿਰ ਦੇ 50 ਵਾਰਡਾਂ ਵਿੱਚੋਂ 48 ਵਿੱਚ ਵੋਟਿੰਗ ਹੋ ਰਹੀ ਹੈ, ਜਦੋਂ ਕਿ ਬਾਕੀ ਦੋ ਵਾਰਡਾਂ ਵਿੱਚ ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ ਹਨ। ਇਸ ਵਾਰ, ਚੋਣਾਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਬਜਾਏ ਬੈਲਟ ਪੇਪਰਾਂ ਦੀ ਵਰਤੋਂ ਕਰਕੇ ਕਰਵਾਈਆਂ ਜਾ ਰਹੀਆਂ ਹਨ। 48 ਵਾਰਡਾਂ ਵਿੱਚ ਕੁੱਲ 95 ਪੋਲੰਿਗ ਬੂਥ ਸਥਾਪਤ ਕੀਤੇ ਗਏ ਹਨ, ਜਿੱਥੇ 84,858 ਵੋਟਰ 177 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ।

ਸਮਰਾਲਾ ਨਗਰ ਕੌਂਸਲ ਚੋਣਾਂ:
ਸਮਰਾਲਾ ਦੇ 15 ਵਾਰਡਾਂ ਵਿੱਚੋਂ 12 ਵਿੱਚ ਵੋਟਿੰਗ ਚੱਲ ਰਹੀ ਹੈ। ਸ਼ਹਿਰ ਦੇ ਤਿੰਨ ਵਾਰਡਾਂ – ਵਾਰਡ 1, 4 ਅਤੇ 12 – ਵਿੱਚ ‘ਆਪ’ ਉਮੀਦਵਾਰ ਪਹਿਲਾਂ ਹੀ ਬਿਨਾਂ ਮੁਕਾਬਲਾ ਜਿੱਤ ਪ੍ਰਾਪਤ ਕਰ ਚੁੱਕੇ ਹਨ, ਕਿਉਂਕਿ ਉਨ੍ਹਾਂ ਦੇ ਸਾਰੇ ਵਿਰੋਧੀ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ ਸਨ। ਨਗਰ ਕੌਂਸਲ ਚੋਣਾਂ ਲੜਨ ਵਾਲੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨ ਲਈ ਸਮਰਾਲਾ ਦੇ ਕੁੱਲ 12 ਵਾਰਡਾਂ ਵਿੱਚ ਵੋਟਿੰਗ ਹੋਵੇਗੀ। ਕੁੱਲ 17,167 ਵੋਟਰ ਜਿਨ੍ਹਾਂ ਵਿੱਚ 8,792 ਪੁਰਸ਼, 8,372 ਔਰਤਾਂ ਅਤੇ ਤਿੰਨ ਹੋਰ ਸ਼ਾਮਲ ਹਨ । ਨਗਰ ਕੌਂਸਲ ਚੋਣਾਂ ਲਈ ਵੋਟਿੰਗ – ਜੋ ਕਿ ਹੁਣ ਸ਼ੁਰੂ ਹੋ ਗਈ ਹੈ ਸੁਚਾਰੂ, ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਚੋਣ ਪ੍ਰਕਿਰਿਆ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ, ਪੋਲੰਿਗ ਸਟੇਸ਼ਨਾਂ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਕਰਮਚਾਰੀ ਵੀ ਤਾਇਨਾਤ ਕੀਤੇ ਗਏ ਹਨ।

ਕਿਸ ਪਾਰਟੀ ਦੇ ਕਿਨ੍ਹੇ ਉਮੀਦਵਾਰ
ਇਨ੍ਹਾਂ ਚੋਣਾਂ ਵਿੱਚ ਕੁੱਲ 7,555 ਉਮੀਦਵਾਰ ਮੈਦਾਨ ਵਿੱਚ ਹਨ। ਇਸ ਵਿੱਚ ‘ਆਪ’ ਦੇ 1,802 ਉਮੀਦਵਾਰ, ਇੰਡੀਅਨ ਨੈਸ਼ਨਲ ਕਾਂਗਰਸ ਦੇ 1,550, ਸ਼੍ਰੋਮਣੀ ਅਕਾਲੀ ਦਲ ਦੇ 1,251, ਭਾਜਪਾ ਦੇ 1,316, ਬਸਪਾ ਦੇ 96 ਅਤੇ 1,528 ਆਜ਼ਾਦ ਉਮੀਦਵਾਰ ਸ਼ਾਮਲ ਹਨ, ਜਦੋਂ ਕਿ 13 ਉਮੀਦਵਾਰ ਹੋਰ ਰਾਜਨੀਤਿਕ ਪਾਰਟੀਆਂ ਨਾਲ ਸਬੰਧਤ ਹਨ। ਇਸ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਦਫਤਰਾਂ, ਵਿਦਿਅਕ ਸੰਸਥਾਵਾਂ ਅਤੇ ਅਦਾਲਤਾਂ ਲਈ 26 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ, ਰਜਿਸਟਰਡ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਲਈ ਵਿਸ਼ੇਸ਼ ਛੁੱਟੀ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments