ਚੰਡੀਗੜ: ਪੰਜਾਬ ਵਿੱਚ ਭਿਆਨਕ ਗਰਮੀ ਤੋਂ ਬਾਅਦ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ । ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅੱਜ ਲਈ ‘ਰੈੱਡ ਅਲਰਟ’ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਦੇ ਨਾਲ ਹੀ , ਗੜੇਮਾਰੀ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ , ਅੱਜ 70 ਤੋਂ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ ਹੈ। ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਆ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 1 ਤੋਂ 4 ਡਿਗਰੀ ਡਿੱਗ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਤੇਜ਼ ਹਨ੍ਹੇਰੀ, ਬਿਜਲੀ ਅਤੇ ਗੜੇਮਾਰੀ ਦੀ ਸੰਭਾਵਨਾ ਹੈ।












