ਜਲੰਧਰ: ਪੰਜਾਬ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਇਸ ਦੌਰਾਨ, ਫਗਵਾੜਾ ਦੇ ਲਾਅ ਗੇਟ ਦੇ ਬਾਹਰ ਗੋਲੀਬਾਰੀ ਦੀ ਇੱਕ ਘਟਨਾ ਸਾਹਮਣੇ ਆਈ ਹੈ। ਉਪਲਬਧ ਜਾਣਕਾਰੀ ਅਨੁਸਾਰ, ਐਲ.ਪੀ.ਯੂ. ਲਾਅ ਗੇਟ ਦੇ ਨੇੜੇ ਆਰ.ਟੀ.ਆਈ. ਕਾਰਕੁਨ ਸਿਮਰਨਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਘਟਨਾ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ।
ਰਿਪੋਰਟਾਂ ਅਨੁਸਾਰ, ਇਸ ਮਾਮਲੇ ਵਿੱਚ ਹਾਲੇ ਪੁਲਿਸ ਨੇ ਕੋਈ ਪੁਸ਼ਟੀ ਨਹੀਂ ਕੀਤੀ ਹੈ । ਦੱਸਿਆ ਜਾ ਰਿਹਾ ਹੈ ਕਿ ਦੋ ਮੋਟਸਾਇਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਗੋਲੀਬਾਰੀ ਕੀਤੀ ਹੈ । ਸਿਮਰਨਜੀਤ ‘ਤੇ 11 ਮਹੀਨੇ ਪਹਿਲਾਂ ਗੋਲੀਬਾਰੀ ਹੋਈ ਸੀ । ਉਸ ਮੌਕੇ ‘ਤੇ, ਉਹ ਮਾਡਲ ਟਾਊਨ ਵਿੱਚ ਇੱਕ ਜਿੰਮ ਦੇ ਬਾਹਰ ਗੋਲੀਬਾਰੀ ਦੌਰਾਨ ਵਾਲ-ਵਾਲ ਬਚ ਗਏ ਸਨ।












