Homeਦੇਸ਼ਦਿੱਲੀ ਦੇ ਆਈ.ਟੀ.ਓ. ਸਥਿਤ ਸਕੂਲ ਆਫ਼ ਪਲੈਨਿੰਗ ਦੀ ਇਮਾਰਤ ’ਚ ਲੱਗੀ ਭਿਆਨਕ...

ਦਿੱਲੀ ਦੇ ਆਈ.ਟੀ.ਓ. ਸਥਿਤ ਸਕੂਲ ਆਫ਼ ਪਲੈਨਿੰਗ ਦੀ ਇਮਾਰਤ ’ਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ : ਦਿੱਲੀ ਦੇ ਆਈ.ਟੀ.ਓ. ਸਥਿਤ ਸਕੂਲ ਆਫ਼ ਪਲੈਨਿੰਗ ਦੀ ਇਮਾਰਤ ਵਿੱਚ ਅੱਗ ਲੱਗ ਗਈ ਹੈ। ਅੱਗ ਇਮਾਰਤ ਦੀ ਦੂਜੀ ਮੰਜ਼ਿਲ ’ਤੇ ਲੱਗਣ ਦੀ ਸੂਚਨਾ ਹੈ। ਦਿੱਲੀ ਫਾਇਰ ਸਰਵਿਸ ਨੂੰ ਸਵੇਰੇ 9.37 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਇਸ ਦੇ ਬਾਅਦ ਅੱਗ ਬੁਝਾਉਣ ਦੇ ਲਈ ਅੱਠ ਫਾਇਰ ਇੰਜਣਾਂ ਨੂੰ ਘਟਨਾ ਸਥਾਨ ‘ਤੇ ਭੇਜਿਆ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਦੂਜੀ ਮੰਜ਼ਿਲ ਤੋਂ ਧੂੰਆਂ ਨਿਕਲ ਰਿਹਾ ਹੈ। ਅੱਗ ਤੇ ਹੁਣ ਤੱਕ ਪੂਰੀ ਤਰ੍ਹਾਂ ਨਾਲ ਕਾਬੂ ਨਹੀਂ ਪਾਇਆ ਗਿਆ ਹੈ।

ਦਿੱਲੀ ਦੇ ਆਈਟੀਓ ਵਿਖੇ ਸਕੂਲ ਆਫ਼ ਪਲੈਨਿੰਗ ਐਂਡ ਆਰਕੀਟੈਕਚਰ ਦੀ ਇਮਾਰਤ ਦੀ ਦੂਜੀ ਮੰਜ਼ਿਲ ‘ਤੇ ਲੱਗੀ ਅੱਗ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਹਾਲਾਂਕਿ, ਘਟਨਾ ਸਥਾਨ ਤੋਂ ਪ੍ਰਾਪਤ ਵੀਡੀਓਜ਼ ਵਿੱਚ ਇਮਾਰਤ ਵਿੱਚੋਂ ਧੂੰਆਂ ਨਿਕਲਦਾ ਦਿਖਾਈ ਦੇ ਰਿਹਾ ਹੈ। ਫਾਇਰਫਾਈਟਰ ਅੱਗ ਬੁਝਾਉਣ ਲਈ ਕੰਮ ਕਰ ਰਹੇ ਹਨ। ਇਮਾਰਤ ਆਈਟੀਓ ਵਿੱਚ ਇੱਕ ਵਿਅਸਤ ਚੌਰਾਹੇ ਦੇ ਨੇੜੇ ਸਥਿਤ ਹੈ, ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪੈ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments