ਜਲੰਧਰ : ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਅੱਜ ਯਾਨੀ ਸੋਮਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਖਰੀਦਦਾਰੀ ਕਰਨ ਵਾਲੀਆਂ ਨੂੰ ਕੁਝ ਰਾਹਤ ਮਿਲੀ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਵੱਲੋਂ ਜਾਰੀ ਤਾਜ਼ਾ ਕੀਮਤਾਂ ਦੇ ਅਨੁਸਾਰ ਅੱਜ 24 ਕੈਰੇਟ ਸੋਨੇ ਦੀ ਕੀਮਤ 1,59,500 ਰੁਪਏ ਪ੍ਰਤੀ 10 ਗ੍ਰਾਮ ਤੱਕ ਪਹੁੰਚ ਗਈ ਹੈ, ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 1,48,340 ਰੁਪਏ ਦਰਜ ਕੀਤੀ ਗਈ।
ਇਸ ਦੌਰਾਨ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਬਦਲਾਅ ਦੇਖਣ ਨੂੰ ਮਿਲਿਆ ਹੈ। ਬਾਜ਼ਾਰ ਵਿੱਚ ਚਾਂਦੀ ਦੀ ਕੀਮਤ 2,71,400 ਰੁਪਏ ਪ੍ਰਤੀ ਕਿਲੋਗ੍ਰਾਮ ਦਰਜ ਕੀਤੀ ਗਈ। ਸਰਾਫਾ ਵਪਾਰੀਆਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਉਤਰਾਅ-ਚੜ੍ਹਾਅ ਅਤੇ ਡਾਲਰ ਦੀ ਸਥਿਤੀ ਦਾ ਅਸਰ ਘਰੇਲੂ ਬਾਜ਼ਾਰ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਮਾਹਿਰਾਂ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਹੋਰ ਬਦਲਾਅ ਸੰਭਵ ਹਨ, ਇਸ ਲਈ ਨਿਵੇਸ਼ਕ ਬਾਜ਼ਾਰ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖ ਰਹੇ ਹਨ।












