Homeਪੰਜਾਬਸ਼ਿਵ ਸੈਨਾ ਪੰਜਾਬ ਪ੍ਰਧਾਨ ਸੰਜੀਵ ਘਨੌਲੀ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਸ਼ਿਵ ਸੈਨਾ ਪੰਜਾਬ ਪ੍ਰਧਾਨ ਸੰਜੀਵ ਘਨੌਲੀ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਖਰੜ: ਪੰਜਾਬ ਵਿੱਚ ਇੱਕ ਸ਼ਿਵ ਸੈਨਾ ਆਗੂ ਨੂੰ ਫੋਨ ‘ਤੇ ਮਾਰਨ ਦੀ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਸ਼ਿਵ ਸੈਨਾ ਪੰਜਾਬ ਪ੍ਰਧਾਨ ਸੰਜੀਵ ਘਨੌਲੀ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਫੋਨ ਕਰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ । ਉਨ੍ਹਾਂ ਦੇ ਅਨੁਸਾਰ ਫੋਨ ਕਰਨ ਵਾਲੇ ਵਿਅਕਤੀ ਨੇ 6 ਜੂਨ ਤੱਕ ਉਨ੍ਹਾਂ ਨੂੰ ਅਤੇ ਸਚਿਨ ਘਨੌਲੀ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਹੈ ।

ਸੰਜੀਵ ਘਨੌਲੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੂੰ ਇਸ ਮਾਮਲੇ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਜਾਂਚ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਧਮਕੀ ਨੂੰ ਗੰਭੀਰਤਾ ਨਾਲ ਲੈਦੇਂ ਹੋਏ ਸੁਰੱਖਿਆ ਏਜੰਸੀਆਂ ਨੂੰ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ।

ਇਸ ਸਬੰਧ ਵਿੱਚ, ਯੂਥ ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਅਰਵਿੰਦ ਗੌਤਮ ਨੇ ਪੰਜਾਬ ਪੁਲਿਸ ਮੁਖੀ ਸੰਜੀਵ ਘਨੌਲੀ ਦੀ ਸੁਰੱਖਿਆ ਨੂੰ ਮਜ਼ਬੂਤ ​​ਬਣਾੳੇਣ ਦੀ ਮੰਗ ਕੀਤੀ ਹੈ। ਉਨ੍ਹਾਂ ਅਪੀਲ ਕੀਤੀ ਕਿ ਧਮਕੀ ਦੇਣ ਵਾਲਿਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੂਰੇ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੁਰੱਖਿਆ ਏਜੰਸੀਆਂ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੂਰੀ ਚੌਕਸੀ ਵਰਤਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਘਨੌਲੀ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments