Homeਪੰਜਾਬ'ਸੇਵਾ ਕੇਂਦਰ ਵੈਲਫੇਅਰ ਐਸੋਸੀਏਸ਼ਨ' ਜ਼ਿਲ੍ਹਾ ਫਰੀਦਕੋਟ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ...

‘ਸੇਵਾ ਕੇਂਦਰ ਵੈਲਫੇਅਰ ਐਸੋਸੀਏਸ਼ਨ’ ਜ਼ਿਲ੍ਹਾ ਫਰੀਦਕੋਟ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਸ਼ੁਰੂ

ਫਰੀਦਕੋਟ : ‘ਸੇਵਾ ਕੇਂਦਰ ਯੂਨੀਅਨ ਪੰਜਾਬ’ ਦੇ ਸੱਦੇ ‘ਤੇ ‘ਸੇਵਾ ਕੇਂਦਰ ਵੈਲਫੇਅਰ ਐਸੋਸੀਏਸ਼ਨ’ ਜ਼ਿਲ੍ਹਾ ਫਰੀਦਕੋਟ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੁਲਾਜ਼ਮਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਮੁੱਖ ਸੇਵਾ ਕੇਂਦਰ ਅੱਗੇ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਸਬੰਧਤ ਪ੍ਰਾਈਵੇਟ ਕੰਪਨੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਦੀ ਇਸ ਹੜਤਾਲ ਕਾਰਨ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾਣ ਵਾਲੀਆਂ 35 ਵਿਭਾਗਾਂ ਦੀਆਂ ਕੁੱਲ 477 ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਗਈਆਂ ਹਨ। ਇਸ ਕਾਰਨ ਜਨਮ-ਮੌਤ ਸਰਟੀਫਿਕੇਟ, ਅਸਲਾ ਲਾਇਸੈਂਸ, ਆਰ.ਟੀ.ਓ. ਦਫ਼ਤਰ, ਤਹਿਸੀਲ, ਡੀ.ਸੀ ਦਫ਼ਤਰ ਅਤੇ ਸਿਹਤ ਵਿਭਾਗ ਸਮੇਤ ਵੱਖ-ਵੱਖ ਕੰਮਾਂ ਲਈ ਆਉਣ ਵਾਲੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ।

ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਉਹ ਪਿਛਲੇ 11 ਸਾਲਾਂ ਤੋਂ ਸੇਵਾ ਕੇਂਦਰਾਂ ਵਿੱਚ ਕੰਮ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਮੁੱਖ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਵੱਧ ਰਹੀ ਮਹਿੰਗਾਈ ਦੇ ਦੌਰ ਵਿੱਚ ਮੁਲਾਜ਼ਮਾਂ ਨੂੰ ਹਰ ਮਹੀਨੇ ਸਿਰਫ਼ 10 ਹਜ਼ਾਰ ਰੁਪਏ ਹੀ ਦਿੱਤੇ ਜਾ ਰਹੇ ਹਨ, ਜਿਸ ਕਾਰਨ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਰਿਹਾ ਹੈ। ਪ੍ਰਾਈਵੇਟ ਕੰਪਨੀਆਂ/ਠੇਕੇਦਾਰ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ ਨਹੀਂ ਦਿੰਦੇ। ਇਸ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਠੇਕਾ ਪ੍ਰਣਾਲੀ ਬੰਦ ਕਰਕੇ ਸਾਰੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਸਿੱਧੇ ਆਪਣੇ ਅਧੀਨ ਕਰੇ। ਮੁਲਾਜ਼ਮਾਂ ਨੇ ਦੱਸਿਆ ਕਿ ਇਸ ਸਬੰਧੀ ਸਥਾਨਕ ਵਿਧਾਇਕ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਵੀ ਭੇਜਿਆ ਗਿਆ ਸੀ ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਮੰਗਾਂ ਪੂਰੀਆਂ ਨਹੀਂ ਕਰਦੀ, ਉਦੋਂ ਤੱਕ ਹੜਤਾਲ ਜਾਰੀ ਰਹੇਗੀ ਅਤੇ ਇਸ ਦੌਰਾਨ ਕੋਈ ਵੀ ਮੁਲਾਜ਼ਮ ਡਿਊਟੀ ’ਤੇ ਨਹੀਂ ਪਰਤੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments