Homeਪੰਜਾਬਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਬੰਗਾਲ...

ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਬੰਗਾਲ ਤੋਂ ਗ੍ਰਿਫ਼ਤਾਰ

ਚੰਡੀਗੜ੍ਹ : ਚੰਡੀਗੜ੍ਹ ਪੁਲਿਸ ਨੇ ਬੀਤੀ ਰਾਤ ਪੱਛਮੀ ਬੰਗਾਲ ਦੇ ਰਹਿਣ ਵਾਲੇ ਇੱਕ ਨੌਜਵਾਨ ਨੂੰ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

ਮੁਲਜ਼ਮ ਨੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਦੇ ਕੰਟਰੋਲ ਰੂਮ ਅਤੇ ਕਈ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਅਧਿਕਾਰਤ ਈ-ਮੇਲ ਪਤੇ ‘ਤੇ ਧਮਕੀ ਭਰਿਆ ਸੰਦੇਸ਼ ਭੇਜਿਆ ਸੀ। ਧਮਕੀ ਮਿਲਣ ਤੋਂ ਤੁਰੰਤ ਬਾਅਦ ਚੰਡੀਗੜ੍ਹ ਪੁਲਿਸ, ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਹਰਕਤ ਵਿੱਚ ਆਈਆਂ ਅਤੇ ਸਕੱਤਰੇਤ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ।

ਸਾਈਬਰ ਜਾਂਚ ਤੇ ਗ੍ਰਿਫ਼ਤਾਰੀ
ਪੁਲਿਸ ਦੇ ਸਾਈਬਰ ਸੈੱਲ ਨੇ ਤਕਨੀਕੀ ਜਾਂਚ ਦੇ ਆਧਾਰ ‘ਤੇ ਮੁਲਜ਼ਮ ਦੀ ਲੋਕੇਸ਼ਨ ਟ੍ਰੇਸ ਕੀਤੀ ਅਤੇ ਉਸ ਨੂੰ ਪੱਛਮੀ ਬੰਗਾਲ ਤੋਂ ਦਬੋਚ ਲਿਆ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਸਾਜ਼ਿਸ਼ ਪਿੱਛੇ ਕੋਈ ਹੋਰ ਸੰਗਠਨ ਜਾਂ ਵਿਅਕਤੀ ਤਾਂ ਸ਼ਾਮਲ ਨਹੀਂ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments