ਜਲੰਧਰ: ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖੁਸ਼ਖ਼ਬਰੀ ਸਾਹਮਣੇ ਆਈ ਹੈ। ਦਰਅਸਲ , ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਵਿਖੇ 6 ਅਤੇ 7 ਜੂਨ ਨੂੰ ਵਿਸ਼ੇਸ਼ ਭੰਡਾਰੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡੇਰੇ ਦੇ ਜ਼ੋਨਲ ਸਕੱਤਰ ਸੁਨੀਲ ਤਲਵਾੜ ਵੱਲੋਂ ਕੁਝ ਦਿਨ ਪਹਿਲਾਂ ਇਸ ਸਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਸ਼ਾਮ 4 ਵਜੇ ਸਤਿਸੰਗ ਪੰਡਾਲ ਵਿੱਚ ਸਵਾਲ-ਜਵਾਬ ਸੈਸ਼ਨ
ਜਾਣਕਾਰੀ ਅਨੁਸਾਰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ 7 ਜੂਨ (ਐਤਵਾਰ) ਨੂੰ ਸਵੇਰੇ 8:30 ਵਜੇ ਸਤਿਸੰਗ ਕਰਨਗੇ। ਇਸ ਦੇ ਨਾਲ ਹੀ ਇਸ ਤੋਂ ਇੱਕ ਦਿਨ ਪਹਿਲਾਂ 6 ਜੂਨ (ਸ਼ਨੀਵਾਰ) ਨੂੰ ਸਵੇਰੇ ਦੇ ਸਤਿਸੰਗ ਉਪਰੰਤ ਬਾਬਾ ਗੁਰਿੰਦਰ ਸਿੰਘ ਜੀ ਸੰਗਤਾਂ ਨੂੰ ਕਾਰ ਦਰਸ਼ਨ ਕਰਨਗੇ। ਇਸ ਤੋਂ ਇਲਾਵਾ ਇਨ੍ਹਾਂ ਦਿਨਾਂ ਵਿਚ ਸ਼ਾਮ 4 ਵਜੇ ਸਤਿਸੰਗ ਪੰਡਾਲ ਵਿਚ ਸਵਾਲ-ਜਵਾਬ ਦਾ ਸੈਸ਼ਨ ਵੀ ਕਰਵਾਇਆ ਜਾਵੇਗਾ। ਇਨ੍ਹਾਂ ਵਿਸ਼ੇਸ਼ ਭੰਡਾਰਿਆਂ ਦੇ ਪ੍ਰਬੰਧ ਨੂੰ ਲੈ ਕੇ ਡੇਰੇ ਦੇ ਸੇਵਾਦਾਰਾਂ ਅਤੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਕੜਾਕੇ ਦੀ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤਾਂ ਆਪਣੇ ਗੁਰੂ ਦੇ ਦਰਸ਼ਨਾਂ ਲਈ ਅਤੇ ਉਨ੍ਹਾਂ ਦੇ ਉਪਦੇਸ਼ ਸੁਣਨ ਲਈ ਉਤਸਾਹਿਤ ਹਨ।












