Homeਹਰਿਆਣਾਕਰਨਾਲ ਜ਼ਿਲ੍ਹੇ ਦੇ ਤਾਰਾਵੜੀ ਦੇ ਨੇੜੇ ਰਾਸ਼ਟਰੀ ਰਾਜਮਾਰਗ 'ਤੇ ਕਈ ਗੱਡੀਆਂ ਦੀ...

ਕਰਨਾਲ ਜ਼ਿਲ੍ਹੇ ਦੇ ਤਾਰਾਵੜੀ ਦੇ ਨੇੜੇ ਰਾਸ਼ਟਰੀ ਰਾਜਮਾਰਗ ‘ਤੇ ਕਈ ਗੱਡੀਆਂ ਦੀ ਹੋਈ ਜ਼ਬਰਦਸਤ ਟੱਕਰ, 8 ਲੋਕ ਜ਼ਖਮੀ

ਕਰਨਾਲ : ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਤਾਰਾਵੜੀ ਦੇ ਨੇੜੇ ਦੇਰ ਰਾਤ (5 ਜੂਨ, 2026) ਦੇਰ ਰਾਤ ਰਾਸ਼ਟਰੀ ਰਾਜਮਾਰਗ ‘ਤੇ ਕਈ ਗੱਡੀਆਂ ਦੀ ਟੱਕਰ ਹੋ ਗਈ। ਇਸ ਭਿਆਨਕ ਸੜਕ ਹਾਦਸੇ ਵਿੱਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ।

ਇਸ ਹਾਦਸੇ ਵਿੱਚ ਇੱਕ ਵੋਲਵੋ ਬੱਸ, ਇੱਕ ਟਰੱਕ ਅਤੇ ਇੱਕ ਟਰੈਕਟਰ-ਟਰਾਲੀ ਸ਼ਾਮਲ ਹਨ। ਸਭ ਤੋਂ ਪਹਿਲਾਂ ਦਿੱਲੀ ਤੋਂ ਮਨਾਲੀ ਜਾ ਰਹੀ ਵੋਲਵੋ ਬੱਸ ਇੱਕ ਟਰੱਕ ਨਾਲ ਟਕਰਾ ਗਈ, ਅਤੇ ਫਿਰ ਟਰੱਕ ਇੱਕ ਟਰੈਕਟਰ-ਟਰਾਲੀ ਨਾਲ ਜਾ ਟਕਰਾਈ। ਇਸ ਸੜਕ ਹਾਦਸੇ ਵਿੱਚ ਬੱਸ ਵਿੱਚ ਸਵਾਰ ਕਈ ਯਾਤਰੀਆਂ ਦੇ ਨਾਲ-ਨਾਲ ਟਰੱਕ ਡਰਾਈਵਰ ਅਤੇ ਟਰੈਕਟਰ-ਟਰਾਲੀ ਡਰਾਈਵਰ ਵੀ ਜ਼ਖਮੀ ਹੋ ਗਏ।

ਹਾਦਸੇ ਵਿੱਚ ਅੱਠ ਲੋਕ ਹੋਏ ਜ਼ਖਮੀ

ਪੁਲਿਸ ਨੇ ਅੱਜ (6 ਜੂਨ, 2026) ਨੂੰ ਦੱਸਿਆ ਕਿ ਦਿੱਲੀ ਤੋਂ ਮਨਾਲੀ ਜਾ ਰਹੀ ਇੱਕ ਬੱਸ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿੱਚ ਰਾਸ਼ਟਰੀ ਰਾਜਮਾਰਗ ‘ਤੇ ਇੱਕ ਟਰੱਕ ਨਾਲ ਟਕਰਾ ਗਈ, ਜਿਸ ਵਿੱਚ ਘੱਟੋ-ਘੱਟ ਅੱਠ ਲੋਕ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਬੀਤੀ  ਦੇਰ ਰਾਤ ਵਾਪਰਿਆ।

ਪੁਲਿਸ ਨੇ ਦੱਸਿਆ ਕਿ ਦਿੱਲੀ-ਮਨਾਲੀ ਵੋਲਵੋ ਬੱਸ ਇੱਕ ਟਰੱਕ ਨਾਲ ਟਕਰਾ ਗਈ, ਅਤੇ ਫਿਰ ਉਹ ਟਰੱਕ ਇੱਕ ਟਰੈਕਟਰ-ਟਰਾਲੀ ਨਾਲ ਟਕਰਾ ਗਿਆ। ਯਾਤਰੀਆਂ ਨਾਲ ਭਰੀ ਬੱਸ ਚੰਡੀਗੜ੍ਹ ਹੁੰਦੇ ਹੋਏ ਮਨਾਲੀ ਜਾ ਰਹੀ ਸੀ, ਜਦੋਂ ਹਾਈਵੇਅ ‘ਤੇ ਤਾਰਾਵੜੀ ਨੇੜੇ ਇਹ ਹਾਦਸਾ ਵਾਪਰਿਆ।

ਉਨ੍ਹਾਂ ਨੇ ਕਿਹਾ, “ਟਰੱਕ ਫਿਰ ਇੱਕ ਟਰੈਕਟਰ ਨਾਲ ਟਕਰਾ ਗਿਆ। ਹਾਦਸੇ ਵਿੱਚ ਅੱਠ ਤੋਂ ਨੌਂ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤਾਰਾਵੜੀ ਸਿਵਲ ਹਸਪਤਾਲ ਲਿਜਾਇਆ ਗਿਆ।”

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments